Tuesday, November 24, 2026

ਗੁ: ਬਾਬਾ ਗੁਰਬਖਸ਼ ਸਿੰਘ ਸ਼ਹੀਦ ਦੇ ਅਸਥਾਨ ‘ਤੇ ਨਵੇਂ ਬਣੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕਮਰਿਆਂ ਦਾ ਉਦਘਾਟਨ

PPN3006201610ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਨਾਲ ਨਵੇਂ ਬਣੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ।ਉਦਘਾਟਨ ਤੋਂ ਪਹਿਲਾਂ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਅਰਦਾਸੀਆ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪਰੰਤ ਪ੍ਰਭਜੋਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੇ ਹਰਚਰਨ ਸਿੰਘ ਮੁੱਖ ਸਕੱਤਰ ਅਤੇ ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸ੍ਰੀ ਅਖੰਡਪਾਠ ਸਾਹਿਬ ਵਾਲੇ ਕਮਰਿਆਂ ਦੀਆਂ ਚਾਬੀਆਂ ਭੇਟ ਕੀਤੀਆਂ।
ਇਸ ਸਮੇਂ ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕਮਰਿਆਂ ਦੀ ਸੇਵਾ ਗੁਰੂ-ਘਰ ਦੇ ਅਨਿਨ ਸੇਵਕ ਤੇ ਸ਼ਰਧਾਵਾਨ ਪ੍ਰਭਜੋਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਸਵਿੰਦਰਪਾਲ ਸਿੰਘ ਅਤੇ  ਇੰਦਰਪਾਲ ਸਿੰਘ ਵਾਸੀ ਅੰਮ੍ਰਿਤਸਰ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਘਰ ਦੀ ਸੇਵਾ ਭਾਗਾਂ ਵਾਲੇ ਮਨੁੱਖ ਨੂੰ ਹੀ ਨਸੀਬ ਹੁੰਦੀ ਹੈ।ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨ ਵਾਲਿਆਂ ‘ਤੇ ਸਤਿਗੁਰੂ ਜੀ ਦੀ ਅਪਾਰ ਬਖਸ਼ਿਸ਼ ਹੁੰਦੀ ਹੈ ਤੇ ਉਹ ਆਪ ਅੰਗ-ਸੰਗ ਸਹਾਈ ਹੋ ਕੇ ਸੇਵਾ ਲੈਂਦੇ ਹਨ।ਇਸ ਉਪਰੰਤ  ਪ੍ਰਭਜੋਤ ਸਿੰਘ ਦੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ  ਕੇਵਲ ਸਿੰਘ ਵਧੀਕ ਸਕੱਤਰ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਲਖਬੀਰ ਸਿੰਘ ਮੀਤ ਮੈਨੇਜਰ ਤੇ ਸੰਗਤਾਂ ਹਾਜ਼ਰ ਸਨ।

Check Also

ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …

Leave a Reply