Tuesday, November 24, 2026

ਗੁ: ਬਾਬਾ ਅਟੱਲ ਰਾਇ ਸਾਹਿਬ ਵਿਖੇ ਚਾਂਦੀ ਦੇ ਦਰਵਾਜ਼ਿਆਂ ਤੇ ਸੋਨੇ ਦੀ ਪਾਲਕੀ ਸਾਹਿਬ ਦੀ ਸੇਵਾ ਆਰੰਭ

PPN3006201611ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਸੰਤ ਬਾਬਾ ਪਰਮਜੀਤ ਸਿੰਘ ਅਤੇ ਚਰਨ ਸੇਵਕ ਡਾ: ਧਰਮਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਵਿਖੇ ਚਾਂਦੀ ਤੇ ਪਿੱਤਲ ਦੇ ਦਰਵਾਜ਼ਿਆਂ ਦੀ ਸੰਪੂਰਨਤਾ ਅਤੇ ਸੋਨੇ ਦੀ ਪਾਲਕੀ ਸਾਹਿਬ ਦੀ ਸੇਵਾ ਦੀ ਆਰੰਭਤਾ ਕੀਤੀ ਗਈ।ਭਾਈ ਰਣਜੀਤ ਸਿੰਘ ਗ੍ਰੰਥੀ ਵੱਲੋਂ ਅਰਦਾਸ ਕਰਨ ਉਪਰੰਤ ਚਾਂਦੀ ਦੇ ਦਰਵਾਜ਼ੇ ਲਗਾਉਣ ਤੇ ਸੋਨੇ ਦੀ ਪਾਲਕੀ ਦੀ ਆਰੰਭਤਾ ਕਰਨ ਦੀ ਸੇਵਾ ਬਾਬਾ ਗੁਰਮੁਖ ਸਿੰਘ ਬੱਚੀ ਪਿੰਡ, ਡਾ: ਧਰਮਜੀਤ ਸਿੰਘ, ਸੁਲੱਖਣ ਸਿੰਘ ਮੈਨੇਜਰ, ਜੋਗਿੰਦਰ ਸਿੰਘ ਮੀਤ ਪ੍ਰਧਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਭਾਈ ਜਗਤਾਰ ਸਿੰਘ ਨੇ ਨਿਭਾਈ।  ਡਾ: ਧਰਮਜੀਤ ਸਿੰਘ ਨੇ ਕਿਹਾ ਕਿ ਸੋਨੇ ਦੀ ਇਸ ਪਾਲਕੀ ਵਿੱਚ ਸਾਗਵਾਨ ਦੀ ਲੱਕੜ, ਤਾਂਬਾ ਅਤੇ ੨੪ ਕੈਰਟ ਦੇ ਸੋਨੇ ਦੀ ਵਰਤੋਂ ਕੀਤੀ ਜਾ ਰਹੀ ਹੈ ਤੇ ਚਾਂਦੀ ਦਾ ਇਕ ਮੇਨ ਦਰਵਾਜ਼ਾ ਤੇ ਪੰਜ ਜੋੜੀਆਂ ਦਰਵਾਜ਼ੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੇ ਅਸਥਾਨ ਤੇ ਲਗਾਏ ਗਏ ਹਨ।ਇਸ ਦੇ ਇਲਾਵਾ ਤਿੰਨ ਪਿੱਤਲ ਦੇ ਦਰਵਾਜ਼ਿਆਂ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਸੇਵਾ ਤੇ ਸਿਮਰਨ ਸਿੱਖੀ ਦਾ ਮੂਲ ਸਿਧਾਂਤ ਹੈ, ਜੋ ਗੁਰੂ ਸਾਹਿਬਾਨ ਵੱਲੋਂ ਬਖਸ਼ਿਆ ਗਿਆ ਹੈ।ਉਨ੍ਹਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਬਖਸ਼ੀ ਗਈ ਸੇਵਾ ਤਨੋ-ਮਨੋ ਹੋ ਕੇ ਨਿਭਾਈ ਜਾਵੇਗੀ।ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੂਹ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਇਸ ਸੇਵਾ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ। ਬਾਬਾ ਗੁਰਮੁਖ ਸਿੰਘ ਅਤੇ ਡਾ: ਧਰਮਜੀਤ ਸਿੰਘ ਵੱਲੋਂ ਸਮਾਗਮ ਵਿੱਚ ਸ਼ਾਮਿਲ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਭਾਈ ਕ੍ਰਿਸ਼ਨਪਾਲ ਸਿੰਘ, ਭਾਈ ਸਵਿੰਦਰ ਸਿੰਘ ਗ੍ਰੰਥੀ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਅਤੇ ਸ਼੍ਰੋਮਣੀ ਕਮੇਟੀ ਦਾ ਸਟਾਫ਼ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply