Monday, November 23, 2026

ਸ਼੍ਰੋਮਣੀ ਕਮੇਟੀ ਨੇ ਪ੍ਰੀਤਮ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਇਲ ਕੈਨੇਡੀਆਈ ਫੌਜ ਵਿੱਚ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜ਼ਾਜਤ ਦਿਵਾਉਣ ਲਈ ਜੰਗ ਜਿੱਤਣ ਵਾਲੇ ਸ. ਪ੍ਰੀਤਮ ਸਿੰਘ ਜੌਹਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਵੱਲੋਂ 38 ਸਾਲ ਫੌਜ ਵਿੱਚ ਰਹਿੰਦਿਆਂ ਦੂਜੀ ਸੰਸਾਰ ਜੰਗ ਤੋਂ ਲੈ ਕੇ ਭਾਰਤ-ਪਾਕਿਸਤਾਨ ਯੁੱਧ, ਭਾਰਤ-ਚੀਨ ਯੁੱਧ ਅਤੇ ਵੀਅਤਨਾਮ ਯੁੱਧ ਵਿੱਚ ਦੁਸ਼ਮਣਾਂ ਦਾ ਬੜੀ ਦਲੇਰੀ ਨਾਲ ਟਾਕਰਾ ਕੀਤਾ ਗਿਆ।ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਦੇਸ਼ ਤੇ ਸਮੁੱਚੀ ਸਿੱਖ ਕੌਮ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਪਰਮਾਤਮਾ ਦਾ ਭਾਣਾ ਅੱਟਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਸ. ਪ੍ਰੀਤਮ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply