Tuesday, August 11, 2026

ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 300 ਸਾਲਾ ਸ਼ਹੀਦੀ ਸਮਾਗਮ ਮਨਾਇਆ ਗਿਆ

PPN0207201606

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸ’ਗੂ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਵੱਲੋਂ ਪਹਿਲੇ ਖਾਲਸਾ ਰਾਜ ਦੇ ਉੱਸਰੱਈਏ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ੩੦੦ ਸਾਲਾ ਸ਼ਹੀਦੀ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮਨਜੀਤ ਸਿੰਘ ਜੀ. ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ।ਸਿ’ਖ ਇਤਿਹਾਸ ਦੀਆਂ ਸ਼ਾਨਦਾਰ ਰਿਵਾਇਤਾਂ ਨੂੰ ਦਰਸਾਉਂਦੇ ਸਿੱਖ ਯੋਧਿਆਂ ਦੀਆਂ ਪੁਸ਼ਾਕਾਂ ਅਤੇ ਘੋੜਿਆਂ ਨਾਲ ਸੁਸੱਜਿਤ ਮਾਡਲ, ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਸਤਰ, ਸਿੱਖ ਇਤਿਹਾਸਕ ਸਿੱਕੇ, ਖਾਲਸਾਈ ਝੰਡੇ, ਨਿਸ਼ਾਨ ਸਾਹਿਬ, ਵਿਦਿਆਰਥੀਆਂ ਦੀ ਜਾਂਬਾਜ ਗਤਕਾ ਪ੍ਰਦਰਸ਼ਨੀ ਦੁਆਰਾ ਮਾਹੌਲ ਨੂੰ ਪੂਰੀ ਤਰ੍ਹਾਂ ਖਾਲਸਾਈ ਰੰਗ ਵਿੱਚ ਰੰਗਿਆ ਗਿਆ।ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਅਤੇ ਉਹਨਾਂ ਦੀ ਮਹਾਨ ਸ਼ਖਸੀਅਤ ਨੂੰ ਚਿਤਰਦੀ ਹੋਈ ਪ੍ਰਦਰਸ਼ਨੀ ਵੀ ਲਗਾਈ ਗਈ ।
ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਤੇ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਵੱਲੋਂ ਸੁਆਗਤੀ ਸ਼ਬਦਾਂ ਨਾਲ ਕੀਤਾ ਗਿਆ।ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਇਕ ਮਹਾਨ ਜੇਤੂ, ਕੌਮੀ ਜਰਨੈਲ, ਜਾਂਬਾਜ ਜੋਧੇ ਅਤੇ ਨਿਧੜਕ ਆਗੂ ਸਨ।ਉਹਨਾਂ ਨੇ ਧਰਮ ਅਤੇ ਨਿਆਂ ਦੀ ਖਾਤਰ ਸ਼ਹਾਦਤ ਦਿੱਤੀ।ਉਪਰੰਤ ਡਾ: ਬਲਵੰਤ ਸਿੰਘ ਢਿੱਲੋਂ (ਮੁਖੀ ਗੁਰੂ ਨਾਨਕ ਦੇਵ ਯੁਨੀਵਰਸਿਟੀ) ਵੱਲੋਂ ਦਿਕਾਏ ਗਏ ਪਾਵਰ ਪੁਆਇਂਟ ਸਲਾਈਡ ਸ਼ੋਅ ਵਿਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਦੇ ਵੱਖੁਵੱਖ ਪਹਿਲੂਆਂ ‘ਤੇ ਰੌਸ਼ਨੀ ਪਾਈ ਗਈ । ਉਪਰੰਤ ਡਾਇਰੈਕਟਰ ਸ਼੍ਰੀ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਿਤ ਅਤੇ. ਇੰਦਰਜੀਤ ਸਿੰਘ ਗਗੋਆਣੀ ਦੁਆਰਾ ਲਿਖਿਆ ਨਾਟਕ ‘ਦੇਗ ਤੇਗ ਫਤਹਿ’ ਦਾ ਮੰਚਨ ਕੀਤਾ ਗਿਆ। ਜਿਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਬੈਰਾਗੀ ਜੀਵਨ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਅੰਮ੍ਰਿਤ ਛੱਕ ਕੇ ਬਾਬਾ ਬੰਦਾ ਸਿੰਘ ਬਹਾਦੁਰ ਬਨਣ, ਪੰਜਾਬ ਆ ਕੇ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਬਦਲਾ ਲੈਣ, ਪੰਜਾਬ ਵਿੱਚ ਖਾਲਸਾ ਰਾਜ ਸਥਾਪਿਤ ਕਰਨ ਤੇ ਅੰਤ ਕੌਮੀ ਸ਼ਹਾਦਤ ਪ੍ਰਾਪਤ ਕਰਨ ਦੇ ਇਤਿਹਾਸ ਦੀ ਲਾਈਟ ਐਂਡ ਸਾਊਂਡ ਦੀ ਪੇਸ਼ਕਾਰੀ ਕੀਤੀ ਗਈ । ਇਸ ਤੋਂ ਬਾਅਦ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚ’ਢਾ, ਮੀਤ ਪ੍ਰਧਾਨ ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਨਾ, ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪਰੀਤ ਸਿੰਘ ਸਾਹਣੀ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਅਤੇ ਹੋਰਨਾਂ ਮੈਂਬਰ ਸਾਹਿਬਾਨ ਵਲੋਂ ਮੁਖ ਮਹਿਮਾਨ ਮਨਜੀਤ ਸਿੰਘ ਜੀ. ਕੇ ਅਤੇ ਗਿਆਨੀ ਗੁਰਬਚਨ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਜੇ ਅੱਜ ਲਾਲ ਕਿਲੇ ਤੇ ਤਿਰੰਗਾ ਝੁਲ ਰਿਹਾ ਹੈ ਤਾਂ ਉਹ ਸਿ’ਖਾਂ ਦੀ ਕੁਰਬਾਨੀਆਂ ਕਰਕੇ ਹੀ ਝੁਲ ਰਿਹਾ ਹੈ। ਬਾਬਾ ਬੰਦਾ ਸਿੰਘ ਬਹਾਦਰ ਸਿ’ਖ ਕੌਮ ਦੇ ਪਹਿਲੇ ਜਥੇਦਾਰ ਸਨ ਜਿਨ੍ਹਾਂ ਨੇ ਪਹਿਲੀ ਵਾਰ ਖਾਲਸਾ ਇਨਕਲਾਬ ਲਿਆਉਂਦਾ ਅਤੇ ਖਾਲਸਾ ਰਾਜ ਸਥਾਪਿਤ ਕੀਤਾ।ਉਨ੍ਹਾਂ ਕਿਹਾ ਕਿ ਸਿ’ਖ ਸ਼ਹੀਦੀ ਪਰੰਪਰਾ ਵਿੱਚ ਉਹਨਾਂ ਦਾ ਨਾਂ ਇਕ ਰੋਸ਼ਨ ਸਿਤਾਰੇ ਵਾਂਗ ਚਮਕਦਾ ਰਹੇਗਾ ਅਤੇ ਸਿ’ਖ ਇਤਿਹਾਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਆਉਣ ਵਾਲੀਆਂ ਨਸਲਾਂ ਲਈ ਇਕ ਚਾਨਣ ਮੁਨਾਰੇ ਦਾ ਕੰਮ ਦਿੰਦੀ ਰਹੇਗੀ । ਪ੍ਰੋਗਰਾਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਵੱਲੋਂ ਪ੍ਰਕਾਸ਼ਿਤ ਪੁਸਤਕ ‘ਬਾਬਾ ਬੰਦਾ ਸਿੰਘ ਬਹਾਦਰ’ ਰਿਲੀਜ਼ ਕੀਤੀ ਗਈ ।ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦੇ ਦੱਸਵੇਂ ਵੰਸ਼ ਤੋਂ ਜੋਗਿੰਦਰ ਸਿੰਘ ਜੀ ਸੋਢੀ ਜੰਮੂ ਵਾਲੇ ਅਤੇ ਸ਼੍ਰੀ ਕ੍ਰਿਸਨ ਕੁਮਾਰ ਬਾਵਾ (ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਡੇਸ਼ਨ) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।
ਮੰਚ ਸੰਚਾਲਨ ਡਾ: ਜਸਵਿੰਦਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ।ਪ੍ਰੋਗਰਾਮ ਵਿੱਚ ਐਮ.ਐਲ.ਏ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ, ਜਿਲ੍ਹਾ ਪ੍ਰਧਾਨ ਅਕਾਲੀ ਦਲ ਗੁਰਪ੍ਰਾਤਪ ਸਿੰਘ ਟਿੱਕਾ, ਸੰਤੋਖ ਸਿੰਘ ਸੇਠੀ, ਪ੍ਰਿਤਪਾਲ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ, ਹਰਜੀਤ ਸਿੰਘ ਚ’ਢਾ, ਕੁਲਜੀਤ ਸਿੰਘ (ਸਿੰਘ ਬ੍ਰਦਰਜ਼), ਸਰਬਜੀਤ ਸਿੰਘ, ਕੁਲਜੀਤ ਸਿੰਘ ਸਾਹਣੀ, ਮਨਮੋਹਨ ਸਿੰਘ ਸਹਿੰਸਰਾ, ਨਿਰੰਜਨ ਸਿੰਘ, ਰਜਿੰਦਰ ਸਿੰਘ ਮਰਵਾਹਾ, ਹਰਜੀਤ ਸਿੰਘ, ਚਰਨਜੀਤ ਸਿੰਘ ਕੋਠੀ ਵਾਲੇ, ਰਣਬੀਰ ਸਿੰਘ ਚੋਪੜਾ, ਮਨੋਹਰ ਸਿੰਘ, ਪ੍ਰੀਤਮ ਸਿੰਘ ਚੰਡੀਗੜ੍ਹ, ਇੰਜੀ; ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਡਾ: ਸ਼੍ਰੀਮਤੀ ਅਮਰਪਾਲੀ ਕੌਰ, ਡਾ: ਬਲਜਿੰਦਰ ਸਿੰਘ, ਅਰਿਦਮਨ ਸਿੰਘ ਮਾਹਲ, ਜਸਵਿੰਦਰ ਸਿੰਘ ਜੱਸੀ, ਵੱਖੁਵੱਖ ਸਕੂਲਾਂ ਦੇ ਪਿ੍ਰੰਸੀਪਲ ਅਤੇ ਅਧਿਆਪਕ ਸਾਹਿਬਾਨ ਨੇ ਹਾਜ਼ਰੀ ਭਰੀ।ਸਟੇਜ ਸਕ’ਤਰ ਦੀ ਭੁਮਿਕਾ ਡਾ: ਜਸਵਿੰਦਰ ਸਿੰੰਘ ਢਿਲੋਂ ਆਨਰੇਰੀ ਸੱਕਤਰ ਐਜੂਕੇਸ਼ਨਲ ਕਮੇਟੀ ਨੇ ਨਿਭਾਈ ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply