
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਸੁਭਾਸ਼ ਭਰਦਵਾਜ ਤਹਿਸੀਲਦਾਰ, ਪੁਲਿਸ, ਬੀ.ਐਸ.ਐਫ, ਮਿਲਟਰੀ, ਏਅਰਫੋਰਸ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਸਬੰਧੀ ਅਗੇਤੀ ਜਾਣਕਾਰੀ ਦੇਣ ਲਈ ਤਿੰਨ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿੰਨ੍ਹਾਂ ਵਿੱਚ ਇੱਕ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਜਿਸ ਦਾ ਟੈਲੀਫੋਨ ਨੰਬਰ 0186-2220342 ਹੈ ਅਤੇ ਇੱਕ ਤਹਿਸੀਲ ਪੱਧਰ ਦਾ ਕੰਟਰੋਲ ਰੂਪ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਟੈਲੀਫੋਨ ਨੰਬਰ 0186-2224517 ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਕੰਟਰੋਲ ਰੂਮ ਮਾਧੋਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ।ਜਿਸ ਦਾ ਮੋਬਾਇਲ ਨੰਬਰ 7837006913 ਹੈ।ਉਨ੍ਹਾਂ ਦੱਸਿਆ ਕਿ ਇਹ ਕੰਟਰੋਲ 24 ਘੰਟੇ ਕੰਮ ਕਰਨਗੇ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਅਧਿਕਾਰੀ ਬਿਨ੍ਹਾਂ ਆਗਿਆ ਹੈਡ ਕੁਆਟਰ ਨਹੀਂ ਛੱਡੇਗਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਸੰਭਾਵੀ ਹੜ੍ਹਾਂ ਸਬੰਧੀ ਉਨ੍ਹਾਂ ਦੇ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਸਾਰੇ ਕੰਮ ਮੁਕੰਮਲ ਕਰ ਲਏ ਗਏ ਹਨ।
Punjab Post Daily Online Newspaper & Print Media