Monday, October 12, 2026

ਸੇਵਾ ਮੁਕਤੀ ‘ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਦਿਤੀ ਨਿੱਘੀ ਵਿਦਾਇਗੀ

PPN0207201619

ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) ਸੇਵਾ ਮੁਕਤ ਹੋਏ ਦੋ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਨਿੱਘੀ ਵਿਦਾਇਗੀ ਦਿਤੀ ਗਈ।ਇਸ ਸਮੇਂ ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸੇਵਾ ਮੁਕਤ ਹੋ ਰਹੇ ਮੀਤ ਸਕੱਤਰ ਅਮਰਜੀਤ ਸਿੰਘ 38 ਸਾਲ ਸੇਵਾ ਕੀਤੀ ਜਿਸ ਵਿਚੋਂ 29 ਸਾਲ ਟਰੱਸਟ ਬ੍ਰਾਂਚ ਵਿਖੇ ਹੀ ਸੇਵਾ ਨਿਭਾਉਂਦੇ ਰਹੇ।ਜਦਕਿ ਸੁਖਵੰਤ ਸਿੰਘ ਨੇ ਸੁਪਰਵਾਈਜ਼ਰ ਵਜੋਂ ਆਪਣੇ ਜਿੰਮੇ ਲੱਗੀ ਹਰ ਸੇਵਾ ਨਿਭਾਈ।ਉਕਤ ਦੋਵਾਂ ਅਧਿਕਾਰੀਆਂ ਨੂੰ ਭਾਈ ਮਨਜੀਤ ਸਿੰਘ ਮੈਂਬਰ, ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ ਤੇ ਹੋਰ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ, ਲੋਈ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਰਭਜਨ ਸਿੰਘ ਮਨਾਵਾਂ, ਡਾ: ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ ਤੇ ਬਿਜੈ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਤੇ ਗੁਰਿੰਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ, ਸੰਤੋਖ ਸਿੰਘ, ਤਰਵਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ‘ਰਮਦਾਸ’ ਤੇ ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਹਰਜੀਤ ਸਿੰਘ ਇੰਚਾਰਜ, ਹਰਜਿੰਦਰ ਸਿੰਘ ਭੂਰਾਕੋਹਨਾ ਵਧੀਕ ਮੈਨੇਜਰ, ਮੇਜਰ ਸਿੰਘ ਮੈਨੇਜਰ ਬਾਬਾ ਬਕਾਲਾ ਅਤੇ ਹੋਰ ਸਟਾਫ਼ ਹਾਜ਼ਰ ਸੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply