Saturday, March 21, 2026

ਦਸਤਾਰ ਸਿਖਲਾਈ ਤੇ ਕਿਰਦਾਰ ਕੈਂਪ ਸੰਪਨ

PPN0507201603

ਬਠਿੰਡਾ, 5 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਦੇ ਨਾਲ ਨਾਲ ਦੇਸ਼ ਦੇ ਬਾਕੀ ਸੂਬਿਆਂ ਵਿਚ ਵੀ ਦਸਤਾਰ ਸਿਖਲਾਈ ਅਤੇ ਦਸਤਾਰ ਕਿਰਦਾਰ ਲਈ ਕੈਂਪ ਰਾਮਗੜ੍ਹ ਵਿਖੇ ਆਯੋਜਿਤ ਕੀਤੇ ਗਏ ਹਨ। ਇਸ ਕੈਂਪ ਵਿੱਚ ਜੈਦੀਪ ਸਿੰਘ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ੨੯ ਜੂਨ ਤੋਂ ੪ ਜੁਲਾਈ ਤੱਕ ਦਸਤਾਰ ਕਿਰਦਾਰ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ ਜਾ ਰਿਹਾਸੀ। ਇਸ ਕੈਂਪ ਲਈ ਜਿਥੇ ਸਟੱਡੀ ਸਰਕਲ ਦਾ ਸਹਿਯੋਗ ਹੈ ਉਥੇ ਹੀ ਕੈਂਪ ਪ੍ਰਬੰਧਕ ਅੰਮ੍ਰਿਤ ਸਿੰਘ,ਮਨਦੀਪ ਸਿੰਘ ਅਤੇ ਪਿੰਡ ਦੀ ਪੰਚਾਇਤ ਮੈਂਬਰਾਂ ਵਲੋਂ ਵੀ ਵਿਸ਼ੇਸ਼ ਸਹਿਯੋਗ ਰਿਹਾ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply