Friday, March 27, 2026

ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ 8 ਜੁਲਾਈ ਨੂੰ – ਬੇਦੀ

Bhai Mani Singh

ਅੰਮ੍ਰਿਤਸਰ 5 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 8 ਜੁਲਾਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਨਿਰਦੇਸ਼ਾਂ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 8 ਜੁਲਾਈ ਨੂੰ ਸਵੇਰੇ 9.30 ਵਜੇ ਪੈਣਗੇ, ਉਪਰੰਤ ਧਾਰਮਿਕ ਦੀਵਾਨ ਸਜਣਗੇ।ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸ. ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply