ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਦੇਖ-ਰੇਖ ਹੇਠ 9 ਜੁਲਾਈ 2016 ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਬਿਜਲੀ, ਪਾਣੀ, ਟੈਲੀਫ਼ੋਨ ਅਤੇ ਜਨ ਉਪਯੋਗੀ ਝਗੜਿਆਂ ਨਾਲ ਸਬੰਧਤ ਕੇਸਾਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਕੀਤੇ ਜਾਣਗੇ।
ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਲੋਕ ਅਦਾਲਤਾਂ ਦੇ ਲਾਭ ਦੱਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਰਾਹੀਂ ਤੁਰੰਤ ਅਤੇ ਸਸਤਾ ਨਿਆਂ ਮਿਲਦਾ ਹੈ ਜਿਸ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਦੋਵੇਂ ਬਚਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫ਼ੈਸਲੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਵਿਚ ਆਪਣੇ ਕੇਸ ਲਗਾ ਕੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media