Saturday, April 25, 2026

ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ

PPN0907201608

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ)- ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤਹਿਤ ਬੱਚਤ ਭਵਨ ਵਿਖੇ ਪ੍ਰਧਾਨ ਅਸ਼ੋਕ ਭਾਟੀਆ ਡਿਪਟੀ ਕਮਿਸ਼ਨਰ ਐਕਸਾਈਜ ਐਂਡ ਟੈਕਸਟੇਸ਼ਨ ਦੀ ਅਗਵਾਈ ਵਿਚ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ।ਪ੍ਰਧਾਨ ਅਸ਼ੋਕ ਭਾਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਦੇ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਹਰ ਮਹੀਨੇ ਗਰੀਬ ਲੋਕਾਂ ਨੂੰ ਕੁੱਝ ਰਾਹਤ ਦੇਣ ਲਈ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਰਾਸ਼ਨ ਵੰਡਿਆ ਜਾਂਦਾ ਹੈ ਅਤੇ ਗਰੀਬ ਲੋਕਾਂ ਦੇ ਬੱਚਿਆਂ ਦੀ ਵਧੀਆ ਪੜਾਈ ਲਈ ਸਹਾਇਤਾ ਵੀ ਦਿੱਤੀ ਜਾਂਦੀ ਹੈ।ਇਸ ਸਮੇਂ ਮੋਹਿੰਦਰ ਸਿੰਘ ਬ੍ਰਿਗੇਡੀਅਰ, ਪ੍ਰੈਸ ਸਕੱਤਰ ਗਿਨੀ ਭਾਟੀਆ, ਬਲਵਿੰਦਰ ਸਿੰਘ ਭਾਟੀਆ, ਪ੍ਰਿੰਸੀਪਲ ਸੁਰਿੰਦਰ ਭਾਟੀਆ, ਸੁਰਜੀਤ ਸਿੰਘ ਭਾਟੀਆ, ਰਾਕੇਸ਼ ਭਾਟੀਆ, ਵਿਸ਼ਾਂਤ ਭਾਟੀਆ, ਬਚਿੱਤਰ ਸਿੰਘ ਭਾਟੀਆ ਆਦਿ ਹਾਜਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply