Tuesday, November 24, 2026

ਵਿਸ਼ਵ ਜਨਸੰਖਿਆ ਦਿਵਸ ‘ਤੇ ਵਿਸ਼ੇਸ਼ ਸਭਾ

PPN1107201606ਬਠਿੰਡਾ, 11 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸੰਤ ਕਬੀਰ ਕਾਨਵੈਂਟ ਸਕੂਲ ਵਿਚ ਵਿਸ਼ਵ ਜਨਸੰਖਿਆ ਦਿਵਸ  ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੇ ਵਿਦਿਆਰਥੀਆਂ ਵਿਚ ਭਾਸ਼ਣ ਪ੍ਰਤੀਯੋਗਤਾ ਵੀ ਆਯੋਜਿਤ ਹੋਈ। ਸਕੂਲ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਅੰਜੂ ਡੋਗਰਾ ਦੁਆਰਾ ਵਧਦੀ ਅਬਾਦੀ ਤੇ ਆਪਣੇ ਵਿਚਾਰ ਦਰਸਾਏ ਗਏ ਉਨ੍ਹਾਂ ਕਿਹਾ ਕਿ ਜਨਸੰਖਿਆ ਕਿਵੇਂ ਵਧਦੀ ਜਾ ਰਹੀ ਹੈ ਅਤੇ ਇਸ ਦੀ ਰੋਕਥਾਮ ਲਈ ਕੀ ਕੀ ਉਪਾਅ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 11 ਜੁਲਾਈ ਦੇ ਦਿਵਸ ਨੂੰ ਯੂਨਾਈਟਡ ਨੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਦੇ ਦੁਆਰਾ ਵਿਸ਼ਵ ਜਨਸੰਖਿਆ ਦੇ ਰੂਪ ਵਿਚ ਘੌਸ਼ਿਤ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆ ਕਿਹਾ ਕਿ ਵਧਦੀ ਹੋਈ ਜਨਸੰਖਿਆ ਦੇਸ਼ ਦੇ ਲਈ ਇਕ ਬਹੁਤ ਵੱਡੀ ਸਮੱਸਿਆ ਬਣ ਕੇ ਉਭਰ ਰਹੀ ਹੈ ਅਤੇ ਦੇਸ਼ ਦੀ ਤਰੱਕੀ ਲਈ ਇਸ ਸਮੱਸਿਆ ਦਾ ਹੱਲ ਕਰਨਾ ਬਹੁਤ ਹੀ ਜਰੂਰੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply