ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਦੀਆਂ ਹਦਾਇਤਾਂ ‘ਤੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ, ਬਲਾਕ ਹਰਸ਼ਾ ਛੀਨਾ ਵੱਲੋਂ ਵਿਹੜਾ ਸ਼ਗਨਾਂ ਦਾ ਪੈਲੇਸ, ਫਤਹਿਗੜ੍ਹ ਚੂੜੀਆਂ ਰੋਡ, ਨਜ਼ਦੀਕ ਪਿੰਡ ਚੇਤਨਪੁਰਾ ਵਿਖੇ 13 ਜੁਲਾਈ 2016 ਨੂੰ ਸਵੇਰੇ 10.30 ਵਜੇ ਭਰੂਣ ਹੱਤਿਆ ਖਿਲਾਫ਼ ਇਕ ਵਿਸ਼ਾਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ, ਬਲਾਕ ਹਰਸ਼ਾ ਛੀਨਾ ਮੈਡਮ ਦਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਦੇ ਚੇਅਰਪਰਸਨ ਸ੍ਰੀਮਤੀ ਵਰਿੰਦਰ ਕੌਰ ਥਾਂਦੀ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਜਦਕਿ ਡਾ. ਅਵਤਾਰ ਕੌਰ ਅਜਨਾਲਾ ਅਤੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media