ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਪਠਾਨਕੋਟ ਦੇ 84 ਪਰਿਵਾਰਾਂ ਨੂੰ ਸਗੂਨ ਸਕੀਮ ਦੇ ਅਧੀਨ ਕਰੀਬ 12 ਲੱਖ 60 ਹਜਾਰ ਰੁਪਏ ਦੇ ਚੈਕ ਵੰਡੇ ਗਏ ਹਨ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਦੇ ਬਾਰੇ ਵਿੱਚ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਹ ਪ੍ਰਗਟਾਵਾ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਪਠਾਨਕੋਟ ਨੇ ਜਿਲ੍ਹਾ ਸਮਾਜ ਭਲਾਈ ਦਫਤਰ ਵੱਲੋਂ ਕਰਵਾਏ ਇਕ ਸਮਾਰੋਹ ਦੇ ਦੋਰਾਨ ਸੰਬੋਧਨ ਕਰਦਿਆਂ ਕੀਤਾ।
ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਸਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਸਗੂਨ ਸਕੀਮ ਦੇ ਅਧੀਨ ਜਿਸ ਪਰਿਵਾਰ ਦੀ 32,790 ਰੁਪਏ ਤੋਂ ਜਿਆਦਾ ਸਲਾਨਾ ਅਮਦਨ ਨਹੀਂ ਹੈ ਉਹ ਲਾਭਪਾਤਰੀ ਵਿਆਹ ਦੀ ਮਿਤੀ ਤੋਂ ਪਹਿਲਾ ਅਤੇ ਵਿਆਹ ਤੋਂ 30 ਦਿਨ ਬਾਅਦ ਤੱਕ ਤਹਿਸੀਲ ਭਲਾਈ ਅਫਸਰ ਜਾਂ ਜਿਲ੍ਹਾ ਭਲਾਈ ਅਫਸਰ ਨੂੰ ਆਪਣੀ ਅਰਜੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਗੂਨ ਸਕੀਮ ਦੇ ਅਧੀਨ ਆਉਣ ਵਾਲੇ ਪਰਿਵਾਰ ਨੂੰ ਬੇਟੀ ਦੇ ਵਿਆਹ ਤੇ 15 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਸ੍ਰੀ ਸਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਗੂਨ ਸਕੀਮ ਅਧੀਨ ਸਾਲ 2012-13 ਦੋਰਾਨ 124.30 ਕਰੋੜ ਰੁਪਏ ਦੀ ਰਾਸੀ ਨਾਲ 82,867 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਅਤੇ ਸਾਲ 2013-14 ਤੋਂ 2014-15 ਦੋਰਾਨ 180.47 ਕਰੋੜ ਰੁਪਏ ਦੀ ਰਾਸੀ ਨਾਲ 1,20,314 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ। ਇਸ ਮੋਕੇ ਤੇ ਸ. ਸੁਖਵਿੰਦਰ ਸਿੰਘ ਘੁੰਮਣ ਜਿਲ੍ਹਾ ਸਮਾਜ ਭਲਾਈ ਅਧਿਕਾਰੀ ਨੇ ਹਾਜਰ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ। ਇਸ ਮੋਕੇ ਤੇ ਭਾਜਪਾ ਪਠਾਨਕੋਟ ਦੇ ਸਕੱਤਰ ਵਿਸਾਲ ਮਹਾਜਨ, ਕੌਂਸਲਰ ਵਿਜੈ ਕਾਟਲ, ਕੌਂਸਲਰ ਸੰਜੀਵ ਪਰਮਾਰ, ਸਾਬਕਾ ਦਿਹਾਤੀ ਮੰਡਲ ਪ੍ਰਧਾਨ ਵਿਜੈ ਕੁਮਾਰ, ਦਿਹਾਤੀ ਮੰਡਲ ਪ੍ਰਧਾਨ ਨਰਿੰਦਰ ਸਿੰਘ ਪੰਮੀ, ਜਗਜੀਤ ਸਿੰਘ, ਬਿੱਲੂ ਪਠਾਨਿਆ ਅਤੇ ਹੋਰ ਹਾਜਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media