
ਬਠਿੰਡਾ, 12 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ । ਇਹ ਰੈਲੀ ਦੋਰਾਨ ਕੇਂਦਰੀ ਮਹਿਲਾ ਅਤੇ ਵਿਕਾਸ਼ ਮੰਤਰੀ ਮੇਨਿਕਾ ਗਾਂਧੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਇੰਨ੍ਹਾ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਇੱਕ ਪੱਤਰ ਸੌਂਪਿਆ, ਜਿਸ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਸੈਂਟਰਾ ‘ਚ ਯਕੀਨੀ ਬਣਾਇਆ ਜਾਵੇ, ਪੈਨਸ਼ਨ ਅਤੇ ਗ੍ਰੈਚੁਟੀ ਦਾ ਪ੍ਰਬੰਧ, ਹੈਲਪਰਾਂ ਤੋਂ ਕਰਕਰਾਂ ਦੀ ਪ੍ਰਮੋਸ਼ਨ,ਆਂਗਣਵਾੜੀ ਸੈਂਟਰਾਂ ‘ਚ ਫੀਡ ਦੀ ਸੰਭਾਲ ਲਈ ਕੰਟੇਨਰਾਂ ਦਾ ਪ੍ਰਬੰਧ, ਬਿਜ਼ਲੀ ਅਤੇ ਪਾਣੀ ਦਾ ਪ੍ਰਬੰਧ, ਅਤੇ ਆਂਗਣਵਾੜੀ ਵਰਕਰਜ ਨੂੰ ਦਿੱਤੇ ਜਾ ਰਹੇ 50 ਰੁਪਏ ਤੋਂ ਵਧਾ ਕੇ 500 ਰੁਪਏ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਵਿੱਚ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਵਜੋਂ ਕਾਲੇ ਦੁਪੱਟੇ, ਕਾਲੇ ਬੈਜ ਅਤੇ ਕਾਲੀਆ ਪੱਟੀਆਂ ਬੰਨ ਕੇ ਨਾਅਰੇਬਾਜੀ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮਤ੍ਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਸਾਡੇ ਤੇ ਵਾਧੂ ਕੰਮ ਦਾ ਬੋਝ ਪਾਉਂਦੇ ਹੋਏ ਅਵਾਰਾ ਕੁੱਤਿਆਂ ਦੇ ਸਰਵੇ ਤੋਂ ਲੈ ਕੇ ਲੋਕਾਂ ਤੱਕ ਦਾ ਸਰਵੇ ਸਾਡੇ ਤੇ ਥੋਪਿਆ ਜਾਂਦਾ ਹੈ। ਉਨ੍ਹਾ ਬੋਲਦਿਆਂ ਕਿਹਾ ਕਿ ਭਾਰਤ ਦੀ 44, 45 ਅਤੇ 46 ਵੀਂ ਲੇਬਰ ਕਾਨਫਰੰਸ ਦੋਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ‘ਚ ਲਿਆਉਣ ਦੀ ਸ਼ਿਫਾਰਸ਼ ਕੀਤੀ ਗਈ ਅਤੇ ਇਸਦੇ ਲਾਗੂ ਹੋਣ ਨਾਲ ਉਨ੍ਹਾ ਦਾ ਮਾਣ ਭੱਤਾ 18000 ਰੁਪਏ ਪ੍ਰਤੀ ਮਹੀਨਾ ਬਣਦਾ ਹੈ, ਪਰ ਕੇਂਦਰੀ ਮੰਤਰੀ ਮੇਨਕਾ ਗਾਂਧੀ ਵੱਲੋਂ ਨਿੱਤ ਕੋਰੇ ਝੂਠੇ ਬਿਆਨ ਦੇ ਕੇ ਸਾਡੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।ਉਨ੍ਹਾ ਕਿਹਾ ਕਿ ਪਿਛਲੇ 41 ਸਾਲਾਂ ਤੋਂ ਆਈ.ਡੀ.ਐਸ ਦੇ ਉਦੇਸ਼ ਨੂੰ ਪੂਰਾ ਕਰਨ ਲਈ ਮੁਲਾਜ਼ਮਾਂ ਵੱਲੋਂ ਤਨਦੇਹੀ ਨਾਲ ਕੋਸ਼ਿਸ ਕੀਤੀ ਜਾ ਰਹੀ ਹੈ, ਪਰ ਸਰਕਾਰ ਦੀਆਂ ਅੱਖਾਂ ਤੇ ਪੱਟੀ ਬੰਨੀ ਹੋਈ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media