ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਖੁਰਮਣੀਆ)- ਖਾਲਸਾ ਕਾਲਜ ਆਫ਼ ਲਾਅ ਵਿਖੇ ਕਾਨੂੰਨ ਦੀ ਮੁੱਢਲੀ ਜਾਣਕਾਰੀ ਵਿਦਿਆਰਥੀਆਂ ਨੂੰ ਪ੍ਰਦਾਨ ਤੇ ਆਪਣੇ ਕਿੱਤੇ ਵਿੱਚ ਨਿਪੁੰਨ ਵਕੀਲ ਬਣਾਉਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਬੁਲਾਰੇੇ ਵਜੋ ਡਾ. ਤਰੁਣ ਅਰੋੜਾ, ਐਸੋਸੀਏਟ ਪ੍ਰੋਫੈਸਰ, ਸੈਂਟਰ ਆਫ਼ ਲਾਅ, ਸਕੂਲ ਆਫ਼ ਲੀਗਲ ਸਟੱਡੀਸ ਐਂਡ ਗਵਰਨੈਂਸ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਦੀ ਤਿਆਰੀ ਕਾਲਜ ਦੇ ਅਸਿਸਟੈਂਟ ਪ੍ਰੋ: ਡਾ. ਸ਼ਮਸ਼ੇਰ ਸ਼ਿੰਘ ਨੇ ਕੀਤੀ।
ਸੈਮੀਨਾਰ ਮੌਕੇ ਡਾ. ਅਰੋੜਾ ਨੇ ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨ ਦੀ ਭੂਮਿਕਾ ਸਬੰਧੀ, ਭਾਰਤੀ ਮੁਆਇਦਾ ਕਾਨੂੰਨ 1972 ਵਿੱਚ ਨਾਬਾਲਿਗ ਦੀ ਭੂਮਿਕਾ ਆਦਿ ਕਾਨੂੰਨ ਦੀ ਮੁਢਲੀ ਜਾਣਕਾਰੀ ਮੁਹੱਈਆ ਕੀਤੀ। ਉਨ੍ਹਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਵਕਾਲਤ ਨੂੰ ਅਪਨਾਉਂਦਿਆਂ ਵਿਦਿਆਰਥੀਆਂ ਨੂੰ ਆਪਣੇ ਕੇਸਾਂ ਪ੍ਰਤੀ ਬਹੁਤ ਹੀ ਗਹਿਰਾਈ ਨਾਲ ਹਰੇਕ ਪਹਿਲੂ ਨੂੰ ਘੋਖਣਾ ਚਾਹੀਦਾ ਹੈ। ਕਿਉਂਕਿ ਇਸ ਕਿੱਤੇ ਵਿੱਚ ਸਬੰਧਿਤ ਵਿਅਕਤੀ ਨੂੰ ਇਨਸਾਫ਼ ਦਿਵਾਉਣ ਲਈ ਸਹੀ-ਗਲਤ ਦੀ ਪਛਾਣ ਸਬੰਧੀ ਵਕੀਲ ਨੂੰ ਅਨੇਕਾਂ ਕੜੀਆਂ ਨੂੰ ਜੋੜਦੇ ਹੋਏ ਕਈ ਕਾਰਵਾਈਆਂ ਤੋਂ ਗੁਜਰਣਾ ਪੈਂਦਾ ਹੈ। ਉਨ੍ਹਾਂ ਕਾਲਜ ਦੁਆਰਾ ਕਰਵਾਏ ਜਾਂਦੇ ਅਜਿਹੇ ਸੈਮੀਨਾਰ ਸਬੰਧੀ ਸ਼ਲਾਘਾ ਕੀਤੀ ਤੇ ਕਿਹਾ ਕਿ ਕਿੱਤੇ ਨਿਪੁੰਨ ਹੋਣ ਲਈ ਅਜਿਹੇ ਸਮਾਗਮਾਂ ਦਾ ਹੋਣਾ ਅਤਿ ਜਰੂਰੀ ਹੈ।
ਸੈਮੀਨਾਰ ਵਿੱਚ ਪ੍ਰਿੰ: ਡਾ. ਜਸਪਾਲ ਸਿੰਘ ਨੇ ਡਾ. ਤਰੁਣ ਅਰੋੜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿੱਚ ਵੀ ਉਹ ਇਸ ਤਰ੍ਹਾਂ ਦੇ ਸੈਮੀਨਾਰਾਂ ਦਾ ਆਯੋਜਨ ਕਰਦੇ ਰਹਿਣਗੇ। ਇਸ ਮੌਕੇ ਕਾਲਜ ਡਾ. ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਡਾ. ਗੁਨੀਸ਼ਾ ਸਲੂਜਾ, ਪ੍ਰੋ. ਜਸਕਿਰਨਬੀਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਸੀਮਾਂ ਰਾਣੀ, ਪ੍ਰੋ. ਭੁਪਿੰਦਰ ਕੌਰ, ਪ੍ਰੋ. ਸੁਖਮਨਪ੍ਰੀਤ ਕੌਰ, ਪ੍ਰੋ ਰਾਸ਼ੀਮਾ, ਪ੍ਰੋ. ਨੀਤੂ ਸੂਦ ਅਤੇ ਪ੍ਰੋ. ਮਲਵਿੰਦਰ ਸਿੰਘ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media