Thursday, November 21, 2024

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਬਣਾਉਣ ਦੇ ਫੈਸਲੇ ਦੀ ਸ਼ਲਾਘਾ

ਅੰਮ੍ਰਿਤਸਰ, 13 ਜੁਲਾਈ (ਗੁਰਪ੍ਰੀਤ ਸਿੰਘ)- ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਬਨਾਉਣ ਦੇ ਫੈਂਸਲੇ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸੁਰਜੀਤ ਸਿੰਘ ਗੜ੍ਹੀ, ਸ. ਮੋਹਣ ਸਿੰਘ ਬੰਗੀ ਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿਗ ਕਮੇਟੀ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ।ਇਸ ਮੌਕੇ ਬੋਲਦਿਆਂ ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਸ੍ਰ: ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਮੰਤਰੀ ਮੰਡਲ ਵਿੱਚ ਲਿਆ ਗਿਆ ਫੈਂਸਲਾ ਬਹੁਤ ਹੀ ਮਹੱਤਵਪੂਰਨ ਅਤੇ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਸਾਇੰਸਜ਼ ਐਂਡ ਰੀਸਰਚ ਇੰਸਟੀਚਿਊਟ ਦੇਸ਼ ਦੀਆਂ ਵੱਕਾਰੀ ਮੈਡੀਕਲ ਸੰਸਥਾਵਾਂ ਵਿਚ ਪਹਿਲਾਂ ਹੀ ਮੋਹਰੀ ਸੰਸਥਾ ਵਜੋਂ ਪਛਾਣ ਬਣਾ ਚੁੱਕਾ ਹੈ ਅਤੇ ਇਥੋਂ ਸਿਖਿਅਤ ਵਿਦਿਆਰਥੀ ਦੇਸ਼ ਦੁਨੀਆਂ ਅੰਦਰ ਸਿਹਤ ਸੇਵਾਵਾਂ ਖੇਤਰ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ।ਇਸ ਸੰਸਥਾ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿਚ ਪ੍ਰਵੀਨ ਬਣਾਇਆ ਜਾਂਦਾ ਹੈ, ਉਥੇ ਹੀ ਉਨ੍ਹਾਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਰੌਸ਼ਨੀ ਵਿਚ ਸਮਾਜ-ਸੇਵਾ ਲਈ ਵੀ ਤਿਆਰ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਇਸ ਸੰਸਥਾ ਦੇ ਯੂਨੀਵਰਸਿਟੀ ਬਣਨ ਨਾਲ ਮੈਡੀਕਲ ਸਿੱਖਿਆ ਦਾ ਮਿਆਰ ਹੋਰ ਵੀ ਉੱਚੇਰਾ ਹੋਵੇਗਾ ਅਤੇ ਇਥੋਂ ਪੜ੍ਹੇ ਵਿਦਿਆਰਥੀਆਂ ਨੂੰ ਇਕ ਨਵੀਂ ਪਛਾਣ ਮਿਲੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply