Saturday, August 1, 2026

ਸਰਹੱਦ ‘ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਸਤੰਬਰ 2016 ਤੱਕ ਲਾਗੂ ਰਹਿਣਗੇ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ‘ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply