Saturday, August 1, 2026

ਡਿਪਟੀ ਡੀ.ਈ.ਓ ਨਵਤੇਜ ਕੌਰ ਨੇ ਅਹੁਦਾ ਸੰਭਾਲਿਆ

PPN1407201605

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਸਿੱਖਿਆ ਸ਼ਾਸਤਰੀ ਨਵਤੇਜ ਕੌਰ ਭੰਗੂ ਨੇ ਅੱਜ ਡਿਪਟੀ ਡੀ. ਈ. ਓ ਸਕੈਡੰਰੀ ਅੰਮ੍ਰਿਤਸਰ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਧੂਲਕਾ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਦੇ ਰਹੇ ਸਨ। ਅੱਜ ਸਥਾਨਕ ਦਫਤਰ ਵਿਚ ਅਹੁਦਾ ਸੰਭਾਲਣ ਉਪਰੰਤ ਸਟਾਫ ਅਤੇ ਸਾਥੀ ਅਧਿਆਪਕਾਂ ਨਾਲ ਗੱਲਬਾਤ ਕਰਦੇ ਉਨਾਂ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣਾ ਉਨਾਂ ਦਾ ਮੁੱਖ ਟੀਚਾ ਰਹੇਗਾ ਅਤੇ ਉਹ ਇਸ ਨਿਸ਼ਾਨੇ ਦੀ ਪੂਰਤੀ ਲਈ ਦਿਨ-ਰਾਤ ਵੀ ਕੰਮ ਕਰਨ ਨੂੰ ਤਰਜੀਹ ਦੇਣਗੇ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੀਆਂ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਮੈਂ ਚਾਹਾਂਗੀ ਕਿ ਇੰਨਾਂ ਯਤਨਾਂ ਦਾ ਨਤੀਜਾ ਸਕੂਲਾਂ ਦੇ ਬੱਚਿਆਂ ਤੱਕ ਪਹੁੰਚੇ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਬੱਚਿਆਂ ਦੇ ਨਤੀਜੇ ਵਿਚੋਂ ਝਲਕਣਾ ਚਾਹੀਦਾ ਹੈ।ਅੱਜ ਇਸ ਮੌਕੇ ਡੀ ਈ ਓ ਸਤਿੰਦਰਬੀਰ ਸਿੰਘ ਨੇ ਉਨਾਂ ਨੂੰ ਇਸ ਅਹੁਦੇ ਦੀ ਵਧਾਈ ਦਿੱਤੀ ਅਤੇ ਸ਼ੁਭ ਇਛਾਵਾਂ ਦਿੱਤੀਆਂ।ਹੋਰਨਾਂ ਤੋਂ ਇਲਾਵਾ ਇਸ ਮੌਕੇ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਪਿੰਸੀਪਲ ਬਲਜਿੰਦਰ ਸਿੰਘ, ਪਿੰਸੀਪਲ ਅਨੀਤਾ ਅਰੋੜਾ, ਸ੍ਰੀ ਰਾਜੇਸ਼ ਕੁਮਾਰ, ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਧੂਲਕਾ, ਸ. ਦਵਿੰਦਰ ਸਿੰਘ ਭੰਗੂ ਅਤੇ ਸਿੱਖਿਆ ਖੇਤਰ ਦੀਆਂ ਹੋਰ ਹਸਤੀਆਂ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply