ਅੰਮ੍ਰਿਤਸਰ 14 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 16 ਜੁਲਾਈ ਨੂੰ ਸਵੇਰੇ 9.30 ਵਜੇ ਪੈਣਗੇ।ਉਪਰੰਤ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਗੁਰਬਾਣੀ ਦੇ ਕੀਰਤਨ ਕਰਨਗੇ ਅਤੇ ਪ੍ਰਸਿੱਧ ਢਾਡੀ ਜਥੇ ਵਾਰਾਂ ਰਾਹੀਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media