Friday, July 17, 2026

 ਵੋਟਾਂ ਦੀ ਰਾਜਨੀਤੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰੂ ਸਾਹਿਬ ਦੇ ਸਤਿਕਾਰ ਨੂੰ ਨਾ ਭੁੱਲਣ- ਜਥੇ: ਗਿ: ਗੁਰਬਚਨ ਸਿੰਘ

G. Gurbachan S11a

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਸਮੇਂ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਗੁਰੂ ਸਾਹਿਬ ਜੀ ਦੇ ਸਤਿਕਾਰ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ, ਪ੍ਰੰਤੂ ਫਿਰ ਵੀ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਮਨਮੱਤ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਸਾਹਿਬਾਨ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਣ ਅਤੇ ਮਨਮੱਤ ਨੂੰ ਰੋਕਣ ਲਈ ਵਿਸ਼ੇਸ਼ ਧਿਆਨ ਦੇਣ ਅਤੇ ਆਪਣੇ-ਆਪਣੇ ਹਲਕੇ ਵਿਚ ਹੋ ਰਹੀਆਂ ਪਾਵਨ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਹੋ ਰਹੀ ਮਨਮੱਤ ਨੂੰ ਰੋਕਣ ਵਾਸਤੇ ਸਹਿਯੋਗ ਦੇਣ।ਇਹ ਲੋਕ ਵੋਟਾਂ ਦੀ ਰਾਜਨੀਤੀ ਵਿਚ ਗੁਰੂ ਸਾਹਿਬ ਦੇ ਸਤਿਕਾਰ ਨੂੰ ਨਾ ਭੁੱਲਣ।ਖਾਸ ਕਰਕੇ ਦੁਆਬੇ ਵਿਚ ਨਵਾਂ ਸ਼ਹਿਰ, ਗੜ੍ਹਸ਼ੰਕਰ ਅਤੇ ਜਲੰਧਰ ਵਿਚ ਮਨਮੱਤ ਦੀਆਂ ਘਟਨਾਵਾਂ ਹੋ ਰਹੀਆਂ ਹਨ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਮੂਰਤੀਆਂ ਵੀ ਰੱਖੀਆਂ ਹੋਈਆਂ ਹਨ, ਜੋ ਉਚਿਤ ਨਹੀਂ।ਜਿਸ ਦੇ ਵਾਸਤੇ ਧਰਮ ਪ੍ਰਚਾਰ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਤੁਰੰਤ ਰੋਕਿਆ ਜਾਵੇ।ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਮਨਮੱਤ ਨੂੰ ਰੋਕਣ ਵਿਚ ਖਾਸ ਭੂਮਿਕਾ ਨਿਭਾਉਣ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply