Wednesday, March 25, 2026

ਡਾ: ਦਲਬੀਰ ਸਿੰਘ ਵੇਰਕਾ ਨੇ ਜਥੇ: ਕਪੂਰ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਅਫਸੋਸ ਪ੍ਰਗਟਾਇਆ

PPN1507201609

ਚੌਂਕ ਮਹਿਤਾ, 15 ਜੁਲਾਈ (ਜੋਗਿੰਦਰ ਸਿੰਘ ਮਾਣਾ)- ਸ੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਹਲਕਾ ਜੰਡਿਆਲਾ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਰਾਜਬੀਰ ਸਿੰਘ ਰੰਧਾਵਾ ਉਦੋਨੰਗਲ ਜਿੰਨਾਂ ਦੇ ਪਿਤਾ ਜਥੇਦਾਰ ਕਪੂਰ ਸਿੰਘ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ‘ਤੇ ਦੁੱਖ ਪ੍ਰਗਟ ਕਰਨ ਲਈ ਅੱਜ ਹਲਕਾ ਜੰਡਿਆਲਾ ਦੇ ਸਾਬਕਾ ਵਿਧਾਇਕ ਅਤੇ ਮੌਜੂਦਾ ਰਾਈਟ ਟੂ ਸਰਵਿਸ ਕਮਿਸਨਰ ਡਾ: ਦਲਬੀਰ ਸਿੰਘ ਵੇਰਕਾ ਸz. ਰੰਧਾਵਾ ਦੇ ਗ੍ਰਹਿ ਵਿਖੇ ਪੁੱਜੇ ਅਤੇ ਜਥੇਦਾਰ ਕਪੂਰ ਸਿੰਘ ਦੀ ਮੌਤ ਤੇ ਦੁੱਖ ਪ੍ਰਗਟਾਇਆ।ਸ੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਜਿੰਮੇਵਾਰੀਆਂ ਨੂੰ ਯਾਦ ਕਰਦਿਆਂ ਡਾ: ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਜਥੇਦਾਰ ਹੁਰਾਂ ਦੀ ਮੌਤ ਨਾਲ ਜਿਥੇ ਪਰਿਵਾਰ ਨੂੰ ਘਾਟਾ ਪਿਆ ਹੈ ਉਥੇ ਸ੍ਰੋਮਣੀ ਅਕਾਲੀ ਦਲ ਵੀ ਇੱਕ ਵਧੀਆ ਲੀਡਰ ਤੋਂ ਵਾਝਾਂ ਹੋ ਗਿਆ ਹੈ । ਇਸ ਮੌਕੇ ਤੇ ਜਥੇਦਾਰ ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ੍ਰੋਮਣੀ ਕਮੇਟੀ, ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਚਾਟੀਵਿੰਡ, ਤਰਸੇਮ ਸਿੰਘ ਸਾਧਪੁਰ, ਜਥੇਦਾਰ ਬਖਸੀਸ ਸਿੰਘ ਮਹਿਤਾ, ਸੁਖਵਿੰਦਰ ਸਿੰਘ ਚੌਂਕ ਮਹਿਤਾ, ਗੁਰਨਾਮ ਸਿੰਘ ਉਦੋਨੰਗਲ, ਜੋਗਿੰਦਰ ਸਿੰਘ ਉਦੋਨੰਗਲ ਅਤੇ ਹੋਰ ਆਗੂ ਵੀ ਹਾਜਰ ਸਨ। ਜਥੇਦਾਰ ਕਪੂਰ ਰੰਧਾਵਾ ਨਮਿੱਤ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ 18 ਜੁਲਾਈ ਦਿਨ ਸੋਮਵਾਰ ਨੂੰ ਉਨ੍ਹਾ ਦੇ ਗ੍ਰਹਿ ਵਿਖੇ ਪੈਣ ਉਪਰੰਤ ਸਰਧਾਂਜਲੀ ਸਮਾਗਮ ਚੌਂਕ ਮਹਿਤਾ ਦੀ ਦਾਣਾ ਮੰਡੀ ਵਿਖੇ ਹੋਵੇਗਾ ਜਿਸ ਵਿੱਚ ਧਾਰਮਿਕ, ਸਿਆਸੀ ਅਤੇ ਗੈਰ ਸਿਆਸੀ ਜਥੇਬੰਦੀਆਂ ਦੇ ਆਗੂ ਸਰਧਾਂਜਲੀ ਸਮਾਰੋਹ ਵਿੱਚ ਹਾਜਰੀ ਭਰਨਗੇ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply