
ਚੌਂਕ ਮਹਿਤਾ, 16 ਜੁਲਾਈ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀ ਨੰਬਰਦਾਰ ਗੁਰਦੀਪ ਸਿੰਘ ਚੰਨਣਕੇ ਦੇ ਅਕਾਲ ਚਾਲਾਣਾ ਕਰ ਜਾਣ ‘ਤੇ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਸਾਹਿਬ ਵਾਲੇ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਹੈਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਉਨਾ੍ਹਂ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਉਨਾਂ ਨੇ ਨੰਬਰਦਾਰ ਗੁਰਦੀਪ ਸਿੰਘ ਚੰਨਣਕੇ ਦੇ ਸਪੁੱਤਰਾਂ ਗੁਰਭਿੰਦਰ ਸਿੰਘ ਹੈਪੀ, ਹਰਜਿੰਦਰ ਸਿੰਘ ਫੌਜੀ ਨੂੰ ਗੁਰੂ ਮਹਾਰਾਜ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ।ਇਸ ਮੌਕੇ ਯੂਥ ਸਕੱਤਰ ਮਾਝਾ ਜੋਨ ਕੁਲਵਿੰਦਰ ਸਿੰਘ ਮਿੱਠਾ, ਸਰਪੰਚ ਮੇਜਰ ਸਿੰਘ ਸਹੋਤਾ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਦਵਿੰਦਰ ਸਿੰਘ ਸਾਬਕਾ ਸਰਪੰਚ, ਹਰਦਿਆਲ ਸਿੰਘ ਜੈਲਦਾਰ, ਅਜਮੇਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਦਲਬੀਰ ਸਿੰਘ ਆਦਿ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media