ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਆਉਣ ਵਾਲੇ ਦਿਨਾਂ ਦੋਰਾਨ ਅੰਮ੍ਰਿਤਸਰ ਵਿਖੇ 40 ਦੇ ਲਗਭਗ ਟ੍ਰੈਡਿਸ਼ਨਲ ਖੇਡਾਂ ਦਾ ਆਯੌਜਨ ਹੋਵੇਗਾ।ਜਿਸ ਦੋਰਾਨ ਦੇਸ਼ ਭਰ ਤੋਂ ਹਜ਼ਾਰਾਂ ਖਿਡਾਰੀ ਹਿੱਸਾ ਲੈ ਸਕਣਗੇ। ਇਸ ਗੱਲ ਦਾ ਫੈਸਲਾ ਟ੍ਰੈਡਿਸ਼ਨਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਕੁਲਦੀਪ ਕੁਮਾਰ ਦੀ ਅਗਵਾਈ ਦੇ ਵਿਚ ਹੋਈ ਇਕ ਜ਼ਰੂਰੀ ਮੀਟਿੰਗ ਦੇ ਦੋਰਾਨ ਲਿਆ ਗਿਆ ਹੈ। ਇਸ ਮੀਟਿੰਗ ਵਿਚ 18 ਸੂਬਿਆਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ ਤੇ ਆਪਣੇ ਵਿਚਾਰ ਰੱਖੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਟੀ.ਜੀ.ਐਫ.ਆਈ ਦੇ ਸੂਬਾ ਪ੍ਰਧਾਨ ਕੋਚ ਅਭਿਲਾਸ਼ ਕੁਮਾਰ ਅਤੇ ਜਨਰਲ ਸਕੱਤਰ ਪਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਦੇਸ਼ ਦੇ ਵੱਖ ਵੱਖ ਹਿੱਸਿਆ ਵਿਚ ਟ੍ਰੈਡਿਸ਼ਨਲ ਖੇਡਾਂ ਦਾ ਆਯੋਜਨ ਕਰਨਾ ਹੈ।ਉਨ੍ਹਾਂ ਦੱਸਿਆ ਕਿ ਗੁਰੂ ਦੀ ਪਾਕ ਤੇ ਪਵਿੱਤਰ ਨਗਰੀ ਵਿਚ ਇਹ ਖੇਡਾਂ ਕਰਵਾਉਣ ਦੀ ਕੀਤੀ ਗਈ ਮੰਗ ਨੂੰ ਸਭ ਨੇ ਸਰਬ ਸੰਮਤੀ ਨਾਲ ਪ੍ਰਵਾਨ ਕੀਤਾ। ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਦੀ ਜਿੰਮੇਵਾਰੀ ਸੂਬਾ ਐਸੋਸੀਏਸ਼ਨ ਨੂੰ ਸੌਂਪੀ ਗਈ ਹੈ। ਇਸ ਦੋਰਾਨ ਉਨ੍ਹਾਂ ਨੇ ਰਾਸ਼ਟਰੀ ਪ੍ਰਧਾਨ ਕੁਲਦੀਪ ਕੁਮਾਰ ਦਾ ਧੰਨਵਾਦ ਕੀਤਾ ਹੈ। ਇਹ ਖੇਡਾਂ 26 ਤੋਂ 28 ਅਗਸਤ ਤੱਕ ਅੰਮ੍ਰਿਤਸਰ ਵਿਖੇ ਆਯੌਜਤ ਹੋਣਗੀਆਂ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media