Friday, March 27, 2026

ਮੌਜੂਦਾ ਸਿੱਖ ਸੰਘਰਸ਼ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ 21 ਨੂੰ – ਰਣਜੀਤ ਸਿੰਘ

PPN1707201603ਸੰਦੌੜ 17 ਜੁਲਾਈ (ਹਰਮਿੰਦਰ ਸਿੰਘ ਭੱਟ) – ਅੱਜ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਭੁਪਿੰਦਰ ਸਿੰਘ ਅਣਖੀ ਸਮੇਤ ਭਾਈ ਰਜਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਮੀਰੀ ਪੀਰੀ ਸ਼ਸਤਰ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਵੀਂ, ਪਿੰਡ ਫ਼ਤਹਿਪੁਰ, ਕੋਠੀ ਮਾਹਿਲਪੁਰ ਵਿਖੇ 21 ਜੁਲਾਈ ਨੂੰ ਕਰਵਾਇਆ ਜਾਵੇਗਾ। ਉਹਨਾਂ ਦੱਸਿਆਂ ਕਿ 19 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 21 ਜੁਲਾਈ ਨੂੰ ਸਵੇਰੇ ਭੋਗਾਂ ਤੋਂ ਉਪਰੰਤ ਸੁੰਦਰ ਦੀਵਾਨ ਸੱਜਣਗੇ।ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਹਰ ਜੱਸ ਅਤੇ ਸ਼ਹੀਦੀ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਗੇ।ਫਿਰ ਪੰਥਕ ਜਥੇਬੰਦੀਆਂ ਦੇ ਆਗੂ, ਨਿਹੰਗ ਸਿੰਘ ਸੰਪਰਦਾਵਾਂ, ਸਿੱਖ ਚਿੰਤਕ ਅਤੇ ਪੰਥਕ ਵਿਦਵਾਨ, ਰਾਜਨੀਤਿਕ ਅਤੇ ਧਾਰਮਿਕ ਬੁਲਾਰੇ ਸੰਗਤਾਂ ਨੂੰ ਸੰਬੋਧਨ ਕਰਨਗੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply