
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਰ ਪਾਰਟੀ ਆਗੂਆਂ ਨਾਲ ਮਿਲ ਕੇ ਸੇਵਾ (ਸਵੈ-ਇੱਛੁਕ ਧਾਰਮਿਕ ਸੇਵਾ) ਕੀਤੀ ਅਤੇ ਲੰਗਰ ਦੇ ਬਰਤਨ ਸਾਫ਼ ਕੀਤੇ।
ਕੇਜਰੀਵਾਲ ਤੜਕੇ 3:40 ਵਜੇ ਦਰਬਾਰ ਸਾਹਿਬ ਪੁੱਜੇ ਅਤੇ ਉਹ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਨਾਲ ਆਮ ਸ਼ਰਧਾਲੂਆਂ ਵਾਂਗ ਖੜ੍ਹੇ ਹੋ ਕੇ ਆਪਣੀ ਵਾਰੀ ਦੀ ਉਡੀਕ ਕੀਤੀ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਦਿੱਲੀ ਦੇ ਮੁੱਖ ਮੰਤਰੀ ਨੇ ਸਵੇਰੇ 5:45 ਵਜੇ ਸ੍ਰੀ ਦਰਬਾਰ ਸਾਹਿਬ ਵਿੱਚੋਂ ਜਾਣ ਤੋਂ ਪਹਿਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਅਰਦਾਸ ਕੀਤੀ।ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਖਿਆ,”ਅਸੀਂ ਇੱਥੇ ‘ਯੂਥ ਮੈਨੀਫ਼ੈਸਟੋ’ ਵਿੱਚ ਸਾਡੇ ਤੋਂ ਅਣਜਾਣੇ ਵਿਚ ਹੋਈਆਂ ਗ਼ਲਤੀਆਂ ਦੀ ਮੁਆਫ਼ੀ ਮੰਗਣ ਲਈ ਆਏ ਹਾਂ।’ ਉਨ੍ਹਾਂ ਕਿਹਾ ਕਿ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰ ਕੇ ਬਹੁਤ ਤਸੱਲੀ ਮਿਲੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।
ਸ੍ਰੀ ਕੇਜਰੀਵਾਲ ਹੱਥ ਬੰਨ੍ਹ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਇਸ ਤੋਂ ਬਾਅਦ ਉਨ੍ਹਾਂ ਲੰਗਰ ਹਾਲ ਵਿੱਚ ਬਰਤਨ ਸਾਫ਼ ਕੀਤੇ।ਇਸ ਲੰਗਰ ਹਾਲ ਵਿੱਚ ਰੋਜ਼ਾਨਾ ਇੱਕ ਲੱਖ ਤੋਂ ਵੀ ਵੱਧ ਲੋਕਾਂ ਨੂੰ ਭੋਜਨ ਪਰੋਸਿਆ ਜਾਂਦਾ ਹੈ।ਕੇਜਰੀਵਾਲ ਨਾਲ ਸੇਵਾ ਕਰਨ ਵਾਲਿਆਂ ਵਿੱਚ ਐਚ.ਐਸ. ਫੂਲਕਾ, ਕੰਵਰ ਸੰਧੂ, ਆਸ਼ੀਸ਼ ਖੇਤਾਨ, ਜਰਨੈਲ ਸਿੰਘ, ਸੁੱਚਾ ਸਿੰਘ ਛੋਟੇਪੁਰ, ਹਰਜੋਤ ਸਿੰਘ ਬੈਂਸ ਅਤੇ ਬਲਜਿੰਦਰ ਕੌਰ ਵੀ ਸ਼ਾਮਲ ਸਨ।ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਨਾਲ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ ਸੰਜੇ ਸਿੰਘ, ਭਗਵੰਤ ਮਾਨ, ਦੁਰਗੇਸ਼ ਪਾਠਕ, ਗੁਰਪ੍ਰੀਤ ਭੱਟੀ, ਸੁਖਪਾਲ ਖੈਰਾ, ਹਿੰਮਤ ਸਿੰਘ ਸ਼ੇਰਗਿੱਲ, ਅਮਨ ਅਰੋੜਾ ਤੇ ਕੁਲਤਾਰ ਸਿੰਘ ਵੀ ਸ਼ਾਮਲ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media