Sunday, March 29, 2026

ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸ਼ਬਦ ਗੁਰੂ ਸਮਾਗਮ ਅੱਜ

PPN1807201608ਸੰਦੌੜ, 18 ਜੁਲਾਈ (ਹਰਮਿੰਦਰ ਸਿੰਘ ਭੱਟ) – ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਹੇਠ ਅੱਜ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਹੀਨਾਵਾਰ ਰੂਹਾਨੀ ਦੀਵਾਨ ਸਜਾਏ ਸਜਾਏ ਜਾਣਗੇ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ ਸ਼ਬਦ ਗੁਰੂ ਚੇਤਨਾ ਸਮਾਗਮ ਦੇ ਤਹਿਤ ਪੰਥ ਪ੍ਰਸਿੱਧ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਵੱਲੋਂ ਕਥਾ ਕੀਰਤਨ ਰਾਹੀ ਸੰਗਤਾਂ ਦੇ ਇਕੱਠ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।ਇਸ ਮੌਕੇ ਖੰਡੇ ਵਾਟੇ ਦਾ ਅੰਮ੍ਰਿਤ ਛਕਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਕੁਦਰਤ ਦੀ ਰੱਖ ਰਖਾਓ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਹਰੇਕ ਸਾਲ ਸਾਉਣ ਮਹੀਨੇ ਵਿਚ ਬਾਬਾ ਦਲੇਰ ਸਿੰਘ ਖ਼ਾਲਸਾ ਵੱਲੋਂ 15 ਹਜ਼ਾਰ ਬੂਟੇ ਸਕੂਲਾਂ, ਕਾਲਜਾਂ ਅਤੇ ਧਾਰਮਿਕ, ਸਰਬਜਨਕ ਥਾਵਾਂ ਤੇ ਲਗਾਏ ਅਤੇ ਸੰਗਤਾਂ ਨੂੰ ਵੰਡੇ ਜਾਂਦੇ ਹਨ ਜੋ ਕਿ ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਆਉਣ ਵਾਲੇ ਮਹੀਨਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਬਚਿਆਂ ਨੂੰ ਗੁਰਸਿੱਖੀ ਇਤਿਹਾਸ ਅਤੇ ਗੁਰਮਤਿ ਨਾਲ ਜੋੜਨ ਲਈ ਕੈਂਪ ਆਯੋਜਿਤ ਕੀਤੇ ਜਾਣਗੇ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply