ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ 2 ਨਵੇਂ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਹੀ ਹੈ। ਪਾਰਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਨਵੇਂ ਬਣਾਏ ਗਏ ਬੁਲਾਰਿਆਂ ਵਿਚ ਕਮੇਟੀ ਦੇ ਸਭ ਤੋਂ ਸੀਨੀਅਰ ਮੈਂਬਰ ਅਤੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ ਅਤੇ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਸ਼ਾਮਿਲ ਹਨ।ਪਰਮਿੰਦਰ ਨੇ ਦੱਸਿਆ ਕਿ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪੰਜਾਬ ਸਰਕਾਰ ਅਤੇ ਕਮੇਟੀ ਵੱਲੋਂ ਕੀਤੇ ਜਾ ਰਹੇ ਉਸਾਰੂ ਕਾਰਜਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਇਹ ਜਰੂਰੀ ਨਿਯੁਕਤੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਮੀਡੀਆ ਚੈਨਲਾਂ ਦੀ ਵਿਚਾਰ ਚਰਚਾਵਾਂ ਦੌਰਾਨ ਵਿਰੋਧੀ ਧਿਰਾਂ ਦੇ ਕੂੜ ਪ੍ਰਚਾਰ ਨੂੰ ਨੱਥ ਪਾਉਣ ਅਤੇ ਆਪਣੇ ਉਸਾਰੂ ਕਾਰਜਾਂ ਨੂੰ ਅੱਗੇ ਰੱਖਣ ਵਾਸਤੇ ਬੁਲਾਰਿਆਂ ਦੀ ਫੌਜ ਤਿਆਰ ਕੀਤੀ ਜਾ ਰਹੀ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media