Saturday, March 14, 2026

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਬਾਰ ਐਸੋਸੀਏਸ਼ਨ ਮੈਂਬਰਾਂ ਨਾਲ ਮੀਟਿਂਗ

ਫਾਜ਼ਿਲਕਾ, 20 ਜੁਲਾਈ (ਵਨੀਤ ਅਰੋਰਾ) – ਮਾਨਯੋਗ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਸ਼੍ਰੀ ਐਸ. ਕੇ. ਅਗਰਵਾਲ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਅਤੇ ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਦੇ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਬਾਂਸਲ ਦੁਆਰਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਉਹਨਾਂ ਨੇ ਵਕੀਲਾਂ ਨੂੰ ਆਮ ਲੋਕਾਂ ਨੂੰ ਹੱਕ ਅਤੇ ਨਿਆ ਦੁਆਉਣ ਲਈ ਕਿਹਾਅਤੇ ਉਹਨਾਂ ਨੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਏ. ਡੀ. ਆਰ ਸੈਂਟਰ ਵਿੱਖੇ ਵੱਧ ਚੜ ਕੇ ਹਿੱਸਾ ਲੈਣ ਲਈ ਕਿਹਾ। ਇਸ ਮੌਕੇ ਤੇ ਜੱਜ ਸ਼੍ਰੀ ਕੇ. ਕੇ. ਬਾਂਸਲ, ਪ੍ਰਵੀਨ ਧੰਝੂ, ਪ੍ਰਧਾਨ ਅਤੇ ਕੁਲਵੰਤ ਸਵਾਮੀ ਬਾਰ ਐਸੋਸੀਏਸ਼ਨ ਫਾਜ਼ਿਲਕਾ ਅਤੇ ਬਾਕੀ ਹੋਰ ਕਈ ਵਕੀਲ ਵੀ ਮੌਜ਼ੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply