ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਦੀ ਨਿਯੁੱਕਤੀ ਕਰਨ ਲਈ ਜਿਲ੍ਹਾ ਪਠਾਨਕੋਟ ਦੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਆਪਣੀ ਤਾਜ਼ਾ ਫੋਟੋ ਸਮੇਤ, ਦਫਤਰ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਿਖੇ 10 ਅਗਸਤ, 2016 ਤੱਕ ਦੇ ਸਕਦੇ ਹਨ।ਇਹ ਜਾਣਕਾਰੀ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦਿੰਦਿਆ ਦੱਸਿਆ ਕਿ ਪੈਰਾ ਲੀਗਲ ਵਲੰਟੀਅਰਜ਼ ਦੀ ਨਿਯੁਕਤੀ ਲਈ ਉਮੀਦਵਾਰਾਂ ਦੀ ਘੱਟੋ ਘੱਟ ਵਿੱਦਿਅਕ ਯੋਗਤਾ 10ਵੀਂ ਪਾਸ ਹੋਣੀ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਨਿਯੁਕਤ ਕੀਤੇ ਗਏ ਪੈਰਾ ਲੀਗਲ ਵਲੰਟੀਅਰਜ਼ ਨੂੰ ਭੱਤੇ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਦੀ ਸਕੀਮ ਮੁਤਾਬਕ ਦਿੱਤੇ ਜਾਣਗੇ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media