Monday, March 16, 2026

ਮਜਦੂਰ ਵਰਗ ਨੂੰ ਬਣਦਾ ਅਧਿਕਾਰ ਦੇਣ ਲਈ ਉਨ੍ਹਾਂ ਨੂੰ ਲੇਬਰ ਕਾਰਡ ਬਣਾਏੇ- ਅਸ਼ਵਨੀ ਸ਼ਰਮਾ

ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਜਦੂਰ ਵਰਗ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅਤੇ ਉਨ੍ਹਾਂ ਦਾ ਬਣਦਾ ਅਧਿਕਾਰ ਉਨ੍ਹਾਂ ਤੱਕ ਪਹੁੰਚਾਉਣ ਦੇ ਉਦੇਸ ਨਾਲ ਉਨ੍ਹਾਂ ਨੂੰ ਲੇਬਰ ਕਾਰਡ ਬਣਾ ਕੇ ਦਿੱਤੇ ਗਏ ਹਨ ਤਾਂ ਜੋ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਤੋਂ ਪੂਰਨ ਲਾਭ ਪ੍ਰਾਪਤ ਕਰ ਸਕਣ। ਇਹ ਪ੍ਰਗਟਾਵਾ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਆਪਣੇ ਸਥਾਨਕ ਦਫਤਰ ਵਿੱਖੇ ਲਗਾਏ ਇਕ ਕੈਂਪ ਦੇ ਦੋਰਾਨ ਮਜਦੂਰਾਂ ਨੂੰ ਲੇਬਰ ਕਾਰਡ ਵੰਡਣ ਤੋਂ ਬਾਆਦ ਕੀਤਾ।
ਉਨ੍ਹਾਂ ਦੱਸਿਆ ਕਿ ਅੱਜ ਲਗਾਏ ਗਏ ਕੈਂਪ ਦੇ ਦੋਰਾਨ ਕਰੀਬ 100 ਮਜਦੂਰਾਂ ਨੂੰ ਮੋਕੇ ਤੇ ਹੀ ਲੇਬਰ ਕਾਰਡ ਬਣਾ ਕੇ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ 500 ਮਜ਼ਦੂਰਾਂ ਦੇ ਲੇਬਰ ਕਾਰਡ ਬਣ ਚੁੱਕੇ ਹਨ ਅਤੇ ਬਾਕੀ ਵੀ ਜਲਦੀ ਵੰਡੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ਗਨ ਸਕੀਮ ਦੇ ਅਧੀਨ ਬੇਟੀ ਦੇ ਵਿਆਹ ਤੇ 15 ਹਜਾਰ ਰੁਪਏ ਦੀ ਰਾਸ਼ੀ ਸ਼ਗਨ ਦੇ ਰੁਪ ਵਿੱਚ ਦਿੱਤੀ ਜਾਂਦੀ ਹੈ ਜਿਸ ਦੇ ਅਧੀਨ ਅੱਜ 25 ਲਾਭਪਾਤਰੀਆਂ ਨੂੰ ਸ਼ਗਨ ਸਕੀਮ ਦੇ ਚੈਕ ਵੰਡੇ ਗਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੇ ਉਪਰਾਲਿਆਂ ਸਦਕਾ ਹੀ ਮਜਦੂਰ ਵਰਗ ਨੂੰ ਸਿਹਤ ਸੰਭਾਲ ਲਈ ਸਿਹਤ ਬੀਮਾ ਕਾਰਡ, ਬੱਚਿਆਂ ਦੀ ਪੜਾਈ ਲਈ ਹਰ ਸੰਭਵ ਸਹਾਇਤਾ ਅਤੇ ਗਿਆਰਵੀਂ ਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲਾਂ ਦੀ ਸੁਵਿਧਾ, ਬੇਟੀ ਦੇ ਵਿਆਹ ਲਈ ਸ਼ਗਨ ਸਕੀਮ ਅਤੇ ਹੋਰ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਜਲਦੀ ਹੀ ਜਿਲ੍ਹੇ ਅੰਦਰ ਚਲ ਰਹੇ ਵੱਡੇ ਪ੍ਰੋਜੈਕਟ ਤਿਆਰ ਕਰਕੇ ਸਮਰਪਿਤ ਕਰ ਦਿੱਤੇ ਜਾਣਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply