
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਹਲਕਾ ਅਟਾਰੀ ਦੇ ਪਿੰਡ ਜਹਾਂਗੀਰ ਸਥਿਤ ਗੁਰਦੁਆਰਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕੀਤੇ ਜਾਣ ਦਾ ਜਾਇਜ਼ਾ ਲਿਆ।ਔਜਲਾ ਨੇ ਇਸ ਮੰਦਭਾਗੀ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ।ਉਨਾਂ੍ਹ ਕਿਹਾ ਕਿ ਇਕ ਪਾਸੇੇ ਮੁੱਖ ਮੰਤਰੀ ਸz ਪ੍ਰਕਾਸ਼ ਸਿੰਘ ਬਾਦਲ ਦਾਅਵੇ ਕਰ ਰਹੇ ਹਨ ਕਿ ਪੰਜਾਬ ਵਿੱਚ ਕਿਸੇ ਵੀ ਕੀਮਤ ਤੇ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।ਦੂਸਰੇ ਪਾਸੇ ਸ਼ਰਾਰਤੀ ਤੱਤ ਸਰਕਾਰ ਦੀ ਕਥਿਤ ਸ਼ਹਿ ‘ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਆਏ ਦਿਨ ਅੰਜਾਮ ਦੇ ਰਹੇ ਹਨ। ਔਜਲਾ ਮੁਤਾਬਕ ਬਰਗਾੜੀ ਕਾਂਡ ਦੇ ਦੋਸ਼ੀ ਅਜੇ ਤੱਕ ਫੜੇ ਨਹੀਂ ਗਏ।ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ।ਚੋਣਾਂ ਨਜ਼ਦੀਕ ਆਉਣ ਕਰਕੇ ਸ਼ਰਾਰਤੀ ਤੱਤ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਪਾਵਨ ਸਰੂਪ ਦੀ ਬੇਅਦਬੀ ਕਰ ਰਹੇ ਹਨ।ਔਜਲਾ ਨੇ ਦੋਸ਼ ਲਾਇਆ ਕਿ ਅਕਾਲੀ ਭਾਜਪਾ ਸਰਕਾਰ ਦਾ ਵਜੂਦ ਖਤਮ ਹੋ ਚੁੱਕਾ ਹੈ।ਲੋਕ ਇੰਨ੍ਹਾਂ ਖਿਲਾਫ ਨਵੀ ਸਰਕਾਰ ਦੀ ਉਡੀਕ ਕਰ ਰਹੇ ਹਨ, ਜਿਸ ਤੋਂ ਅਕਾਲੀ ਭਾਜਪਾ ਆਗੂ ਚੰਗੀ ਤਰਾਂ ਜਾਣੂ ਹਨ।ਔਜਲਾ ਨੇ ਕਿਹਾ ਕਿ ਬਾਦਲ ਸਰਕਾਰ ਲੋਕਾਂ ਦਾ ਧਿਆਨ ਮਹਿੰਗਾਈ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਵੱਖ ਵੱਖ ਚਲ ਰਹੇ ਮਾਫੀਆ, ਗਿਰੋਹਾਂ ਤੋਂ ਦੂਸਰੇ ਪਾਸੇ ਕਰਨ ਲਈ ਧਰਮ ਦਾ ਆਸਰਾ ਲੈ ਰਹੀ ਹੈ।ਇਸ ਮੌਕੇ ਜਸਬੀਰ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ, ਰਣਜੀਤ ਸਿੰਘ, ਜਗਤਾਰ ਸਿੰਘ ਸਰਪੰਚ, ਕੁਲਵੰਤ ਸਿੰਘ, ਮੁੱਖਾ ਰਾਮ, ਸੇਵਾ ਰਾਮ, ਕਾਲਾ ਸਿੰਘ, ਜਗੀਰ ਸਿੰਘ ਸਾਬਕਾ ਸਰਪੰਚ, ਗੁਰਮੇਜ ਸਿੰਘ ਜੇਠੂਵਾਲ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media