Saturday, March 21, 2026

ਜਥੇਦਾਰ 96 ਕਰੋੜੀ ਬਾਬਾ ਸਾਹਿਬ ਸਿੰਘ ਜੀ (ਕਲਾਧਾਰੀ) ਦੀ ਬਰਸੀ 28, 29 ਤੇ 30 ਜੁਲਾਈ ਨੂੰ

Baba Balbir Singh

ਅੰਮ੍ਰਿਤਸਰ, ੨੫ ਜੁਲਾਈ (ਗੁਰਪ੍ਰੀਤ ਸਿੰਘ) – ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਜੀ (ਕਲਾਧਾਰੀ) ਜਥੇਦਾਰ 96 ਕਰੋੜੀ ਦੀ 74ਵੀਂ ਸਾਲਾਨਾ ਬਰਸੀ ਗੁਰਦੁਆਰਾ ਲੱਖੀ ਜੰਗਲ ਸਾਹਿਬ ਪਾਤਸ਼ਾਹੀ ਪਹਿਲੀ, ਛੇਵੀਂ, ਸ’ਤਵੀਂ ਤੇ ਦਸਵੀਂ (ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ) ਨੇੜੇ ਗੋਨਿਆਣਾ ਮੰਡੀ, ਬਠਿੰਡਾ ਵਿਖੇ 8, 29 ਤੇ 30 ਜੁਲਾਈ ਨੂੰ ਮਨਾਈ ਜਾਵੇਗੀ।
ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਿਹਾ ਕਿ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ (ਕਲਾਧਾਰੀ) ਜੋ ਸ਼ੋ੍ਰਮਣੀ ਪੰਥ ਅਕਾਲ਼ੀ ਬੁੱਢਾ ਦਲ ਦੇ ਗਿਆਰਵੇਂ ਜਥੇਦਾਰ, ਮਹਾਨ ਤਪੱਸਵੀ ਬ੍ਰਹਮ ਗਿਆਨੀ, ਹਰ ਤਰ੍ਹਾ, ਹਰ ਗੁਣ ਪ੍ਰਬੀਨ ਸਨ ਦੀ ਸਲਾਨਾ ਬਰਸੀ ਸਮੇਂ 28 ਜੁਲਾਈ ਵੀਰਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 30 ਜੁਲਾਈ ਸ਼ਨੀਵਾਰ ਨੂੰ ਪੈਣਗੇ।ਇਸ ਦੇ ਇਲਾਵਾ ਤਿੰਨੇ ਦਿਨ ਧਾਰਮਿਕ ਦੀਵਾਨ ਸਜਣਗੇ।ਜਿਸ ਵਿੱਚ ਪੰਥ ਪ੍ਰਸਿ’ਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਗੁਰਬਾਣੀ ਜੱਸ ਤੇ ਗੁਰਇਤਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਕਿਹਾ ਕਿ ਪੰਥ ਪ੍ਰਸਿੱਧ ਸਖ਼ਸ਼ੀਅਤਾਂ ਵਿੱਚ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ ਮੀਤ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ, ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਤ ਮਹਾਂਪੁਰਸ਼, ਜਥੇਦਾਰ ਅਤੇ ਛਾਉਣੀਆਂ ਦੇ ਮੁੱਖ ਸੇਵਾਦਾਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।ਇਸ ਮੌਕੇ ਸਜਾਏ ਜਾ ਰਹੇ ਧਾਰਮਿਕ ਦੀਵਾਨਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵੱਲੋਂ ਬੁੱਢਾ ਦਲ ਦੇ ਪੁਰਾਤਨ ਸਿੰਘਾਂ ਦੀਆਂ ਕੁਰਬਾਨੀਆਂ, ਗੁਰਸਿੱਖ ਰਹਿਤ ਮਰਯਾਦਾ ਨੂੰ ਸੁਰਜੀਤ ਰੱਖਣ ਲਈ ਵਿਚਾਰਾਂ ਤੋਂ ਇਲਾਵਾ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ ੯੬ ਕਰੋੜੀ ਪੰਥ ਦੀ ਚੜ੍ਹਦੀਕਲਾ ਦੇ ਸਾਧਨਾਂ ਅਤੇ ਆਪਣੇ ਸੁਝਵਾਨ ਤੇ ਆਲਮਾਨਾਂ ਵਿਚਾਰਾਂ ਰਾਹੀਂ ਨਵੀਂ ਸੇਧ ਦੇਣ ਲਈ ਪ੍ਰੋਗਰਾਮ ਉਲੀਕਣਗੇ।
ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਸਮਾਗਮ ਮੌਕੇ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਅੰਮ੍ਰਿਤ ਦਾ ਬਾਟਾ ਤਿਆਰ ਹੋਵੇਗਾ।ਉਨ੍ਹਾਂ ਕਿਹਾ ਕਿ ਅੰਮ੍ਰਿਤ ਅਭਿਲਾਖੀ ਸੰਗਤਾਂ ਸਮੇਂ ਸਿਰ ਪਹੁੰਚ ਕੇ ਕਲਗੀਧਰ ਦਸਮੇਸ਼ ਪਿਤਾ ਜੀ ਵ’ਲੋਂ ਬਖਸ਼ੀ ਖੰਡੇ ਦੀ ਪਾਹੁਲ ਛਕ ਕੇ ਆਪਣਾ ਜੀਵਨ ਸਫ਼ਲਾ ਕਰਨ।ਉਨ੍ਹਾਂ ਕਿਹਾ ਕਿ ਤਿੰਨੋ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ।ਉਨ੍ਹਾਂ ਕਿਹਾ ਕਿ ਇਸ ਮੌਕੇ ਨਿਹੰਗ ਸਿੰਘ ਫੌਜਾਂ ਦੇ ਲਾਇਸੈਂਸ ਨਵੇਂ ਬਣਾਏ ਅਤੇ ਰੀਨਿਊ ਵੀ ਕੀਤੇ ਜਾਣਗੇ।ਉਨ੍ਹਾਂ ਸਮੂੰਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਸਤਿਗੁਰੂ ਜੀ ਦੀਆਂ ਖੁਸ਼ੀਆਂ ਲੈਣ ਲਈ ਬੇਨਤੀ ਕੀਤੀ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply