Monday, December 23, 2024

ਜਥੇ: ਰਵੇਲ ਸਿੰਘ ਦਾ ਡਾਇਰੈਕਟਰ ਬਨਣ ‘ਤੇ ਮੂੰਹ ਮਿੱਠਾ ਕਰਵਾਇਆ

PPN2507201604
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਣ ਅਤੇ ਮਿਹਨਤ ਕਰਨ ਵਾਲੇ ਵਰਕਰਾਂ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਮਾਣ ਸਨਮਾਨ ਦੇ ਕੇ ਨਿਵਾਜਿਆ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਕੈਬਿਨਟ ਮੰਤਰੀ ਸz. ਬਿਕਰਮ ਸਿੰਘ ਮਜੀਠੀਆ ਨੇ ਕੀਤਾ।ਉਨ੍ਹਾਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਬਣੇ ਡਾਇਰੈਕਟਰ ਜਥੇਦਾਰ ਰਵੇਲ ਸਿੰਘ ਦਾ ਮੂੰਹ ਮਿੱਠਾ ਕਰਵਾਇਆ ਤੇ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਆਖਿਆ।ਉਹਨਾਂ ਪਾਰਟੀ ਵਰਕਰਾਂ ਨੂੰ ਤੀਜੀ ਵਾਰ ਅਕਾਲੀ ਭਾਜਪਾ ਸਰਕਾਰ ਬਨਾਉਣ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਲਈ ਆਖਿਆ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ ਤਾਂ ਜੋ ਤੀਸਰੀ ਵਾਰ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਦਾ ਗਠਨ ਕੀਤਾ ਜਾ ਸਕੇ।ਜਥੇਦਾਰ ਰਵੇਲ ਸਿੰਘ ਨੇ ਨਿਯੁੱਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸz. ਸੁਖਬੀਰ ਸਿੰਘ ਬਾਦਲ ਤੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਜਿਥੇ ਪਾਰਟੀ ਦੀ ਮਜ਼ਬੂਤੀ ਲਈ ਹੋਰ ਵਧੇਰੇ ਯਤਨ ਕਰਨਗੇ ਅਤੇ ਉਥੇ ਬੈਂਕ ਰਾਹੀਂ ਕਿਸਾਨਾਂ ਦੀ ਭਲਾਈ ਕੀਤੇ ਵੀ ਕਦਮ ਚੁੱਕਣਗੇ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਕੰਵਰਬੀਰ ਸਿੰਘ ਮੰਜ਼ਿਲ, ਬਲਜੀਤ ਸਿੰਘ ਡੇਅਰੀ ਵਾਲੇ ਪ੍ਰਧਾਨ ਵਾਰਡ ਨੰ. 35, ਵਾਰਡ ਨੰ. 36 ਦੇ ਪ੍ਰਧਾਨ ਗੁਰਦਿਆਲ ਸਿੰਘ ਭੁੱਲਰ, ਮਨਜੀਤ ਸਿੰਘ ਮੁਸਤਫਾਬਾਦ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਕ ਅੰਮ੍ਰਿਤਸਰ, ਕਸ਼ਮੀਰ ਸਿੰਘ ਦੋਧੀ ਜਨਰਲ ਸਕੱਤਰ ਸ਼ਹਿਰੀ ਅਕਾਲੀ ਜਥਾ, ਹਰਜਿੰਦਰ ਸਿੰਘ ਸੰਧੂ, ਇੰਦਰਜੀਤ ਸਿੰਘ ਪੰਡੋਰੀ, ਪਰਮਜੀਤ ਸਿੰਘ ਆਸ਼ਟ, ਡਾ. ਸਰਦਾਰਾ ਸਿੰਘ, ਦਿਲਬਾਗ ਸਿੰਘ ਨੰਬਰਦਾਰ, ਜਸਪਾਲ ਸਿੰਘ ਹੀਰਾ, ਹਰਵਿੰਦਰ ਸਿੰਘ ਗਿੱਲ, ਤਜਿੰਦਰ ਸਿੰਘ ਗੋਗੀ, ਗੁਰਚਰਨ ਸਿੰਘ ਤੋਂ ਇਲਾਵਾ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply