
ਫਾਜ਼ਿਲਕਾ, 25 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਹਕਾਰ ਕਮੇਟੀਆਂ ਦੇ ਮੈਂਬਰ ਲੋਕਾਂ ਦੇ ਸਾਂਝੇ ਮਸਲਿਆਂ ਨੂੰ ਹੱਲ ਕਰਨ ਸਬੰਧੀ ਚੰਗੇ ਸੁਝਾਅ ਦੇਣ ਅਤੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਤਾਂ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਤੁਰੱਟੀ ਨਾ ਰਹੇ। ਮੀਟਿੰਗ ਦੌਰਾਨ ਐਸ.ਡੀ.ਐਮ ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ,ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ ਆਦਿ ਵੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਕਿਸੇ ਦੇ ਵੀ ਕਾਰਡ ਵਿਚ ਕੋਈ ਗਲਤੀ ਹੈ ਤਾਂ ਉਹ ਇੰਨ੍ਹਾਂ ਗਲਤੀਆਂ ਨੂੰ ਜ਼ਿਲ੍ਹਾ ਸੁਵਿਧਾ ਕੇਂਦਰਾਂ ਵਿਚ ਦਰੁਸਤ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਲਈ ਹੈਲਪਲਾਈਨ ਨੰਬਰ 104 ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਇੰਨ੍ਹਾਂ ਮੀਟਿੰਗਾਂ ਦੌਰਾਨ ਪੁਲਿਸ ਵਿਭਾਗ ਮਾਮਲੇ, ਅਕਸਾਈਜ਼ ਵਿਭਾਗ ਮਾਮਲੇ ਕਮੇਟੀ, ਫੂਡ ਸਪਲਾਈ ਮਾਮਲੇ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਨਿਗਰਾਨ ਕਮੇਟੀਆਂ ਦੀ ਸਿਫਾਰਿਸ਼ ਨਾਲ ਨਵ ਜਨੰਮੇ ਬੱਚੇ ਦਾ ਨਾਮ ਵੀ ਰਾਸ਼ਨ ਕਾਰਡ ਵਿਚ ਦਰਜ ਕਰਵਾਇਆ ਜਾ ਸਕਦਾ ਹੈ।ਮੀਟਿੰਗਾਂ ਦੌਰਾਨ ਵੱਖ ਵੱਖ ਕਮੇਟੀਆਂ ਦੇ ਕਨਵੀਨਰ ਅਤੇ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੇ ਮੈਂਬਰ ਤੇਜਿੰਦਰ ਸਿੰਘ ਨਾਮਧਾਰੀ, ਰਜਿੰਦਰਪਾਲ ਸਿੰਘ ਦੌਲਤਪੁਰਾ, ਸ਼੍ਰੀ ਸੁਰੇਸ਼ ਸੇਤੀਆ, ਸ਼੍ਰੀ ਦਰਸ਼ਨ ਵਧਵਾ ਆਦਿ ਹਾਜਰ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media