Sunday, October 25, 2026

ਸਿਡਾਨਾ ਇੰਟਰਨੈਸ਼ਨਲ ਸਕੂਲ ਦਾ ਦੱਸਵੀਂ ਦਾ ਸੀ.ਬੀ.ਐਸ.ਈ ਦਾ ਸ਼ਾਨਦਾਰ ਨਤੀਜਾ

PPN210502
ਅੰਮ੍ਰਿਤਸਰ  21 ਮਈ ( ਪੰਜਾਬ ਪੋਸਟ ਬਿਊਰੋ )-  ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲਾ ਖੁਰਦ, ਰਾਮ ਤੀਰਥ ਰੋਡ, ਅੰਮ੍ਰਿਤਸਰ ਦਾ ਸੀ.ਬੀ.ਐਸ.ਈ ਦਾ ਦੱਸਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸੀ.ਬੀ.ਐਸ.ਈ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਨਤੀਜੇ ਦੇ ਆਧਾਰ ਤੇ ਸੰਸਥਾ ਦੇ ਸਾਰੇ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਭ ਤੋਂ ਵਧੇਰੇ ਅੰਕ ਸੰਸਥਾ ਦੀ ਹੋਣਹਾਰ ਵਿਦਿਆਰਥਣ ਪ੍ਰਤਿਭਾ ਸ਼ਰਮਾ ਨੇ ਪ੍ਰਾਪਤ ਕੀਤੇ ਜਦਕਿ ਕੰਵਲਜੀਤ ਕੌਰ ਅਤੇ ਨਵਪ੍ਰੀਤ ਕੌਰ ਦੂਸਰੇ ਸਥਾਨ ਤੇ ਰਹੇ। ਸੰਸਥਾ ਵੱਲੋਂ ਬੱਚਿਆਂ ਅਤੇ ਮਾਪਿਆਂ ਨਾਲ ਮਿਲਕੇ ਇਹ ਖੁਸ਼ੀ ਸਾਂਝੀ ਕੀਤੀ ਗਈ। ਇੱਥੇ ਇਹ ਵਰਨਣਯੋਗ ਹੈ ਕਿ ਸਿਡਾਨਾ ਇੰਟਰਨੈਸ਼ਨਲ ਸਕੂਲ ਆਪਣੇ ਇਲਾਕੇ ਦਾ ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਇੱਕੋ ਇੱਕ ਸਕੂਲ ਹੈ ਜਿੱਥੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੜਾਈ ਦੇ ਨਾਲ-ਨਾਲ ਖੇਡਾਂ, ਸਾਇੰਸ ਅਤੇ ਹੋਰ ਸਰਗਰਮੀਆਂ ਵਿੱਚ ਵੀ ਬੱਚਿਆਂ ਨੂੰ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਆ ਜਾਂਦਾ ਹੈ। ਇਸ ਮੌਕੇ ਤੇ ਸਕੂਲ ਮੈਨੇਜਰ ਡਾ: ਜੀਵਨ ਜੋਤੀ ਸਿਡਾਨਾ, ਪ੍ਰਿੰਸੀਪਲ ਸ਼ਮੀਰ ਸਿੰਘ, ਸਕੂਲ ਸਟਾਫ ਅਤੇ ਬੱਚੇ ਹਾਜ਼ਿਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply