ਅੰਮ੍ਰਿਤਸਰ, 27 ਜੁਲਾਈ (ਜਗਦੀਫ ਸਿੰਘ ਸੱਗੂ) – ਬਲਾਕ ਤਰਸਿੱਕਾ ਦੇ ਪਿੰਡ ਰਾਏਪੁਰ ਖੁਰਦ ਵਿਖੇ ਐਸ. ਸੀ ਭਾਈਚਾਰੇ ਦੇ ਸਮਸ਼ਾਨਘਾਟ ਵਾਲੀ ਜਗ੍ਹਾ ‘ਤੇ ਪਾਣੀ ਵਾਲੀ ਟੈਂਕੀ ਲਗਾਉਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ 19 ਅਗਸਤ ਨੂੰ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਅਤੇ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਐਸ. ਸੀ ਭਾਈਚਾਰੇ ਦੇ ਲੋਕਾਂ ਵੱਲੋਂ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਹੈ ਕਿ ਰਾਏਪੁਰ ਖੁਰਦ ਵਿਚ ਪੰਚਾਇਤ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਸਮਸ਼ਾਨਘਾਟ ਨੂੰ ਢਾਹ ਕੇ ਉਥੇ ਪਾਣੀ ਵਾਲੀ ਟੈਂਕੀ ਬਣਾਏ ਜਾਣ ਲਈ ਬਜਿਦ ਹੈ।ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਸਬੰਧੀ 19 ਅਗਸਤ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸੇ ਸਬੰਧ ਵਿਚ ਐਸ. ਸੀ ਭਾਈਚਾਰੇ ਦਾ ਇਕ ਵਫਦ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀ ਸ਼ਿਕਾਇਤ ਦਿੱਤੀ।ਸ੍ਰੀ ਆਂਗਰਾ ਨੇ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਂਦਿਆਂ ਬੀ. ਡੀ. ਪੀ. ਓ ਤਰਸਿੱਕਾ ਨੂੰ ਟੈਂਕੀ ਲਗਾਉਣ ਦੀ ਕਾਰਵਾਈ ‘ਤੇ ਰੋਕ ਲਗਾਉਣ ਦਾ ਆਦੇਸ਼ ਦਿੰਦਿਆਂ ਇਸ ਨੂੰ ਕਿਸੇ ਹੋਰ ਥਾਂ ‘ਤੇ ਲਾਉਣ ਲਈ ਕਿਹਾ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media