Saturday, April 11, 2026

ਲੋੜਵੰਦ ਮਰੀਜ਼ਾਂ ਨੂੰ ਤੁਰੰਤ ਖੂਨ ਉਪਲਬੱਧ ਕਰਵਾਉਣ ਲਈ ਏ.ਬੀ.ਸੀ ਮਿਸ਼ਨ ਸ਼ੁਰੂ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਵਿਭਾਗ ਪੰਜਾਬ ਪਠਾਨਕੋੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਲੋੜਵੰਦ ਮਰੀਜ਼ਾਂ ਨੂੰ ਤੁਰੰਤ ਖੂਨ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਏ.ਬੀ.ਸੀ (ਐਕਟਿਵ ਬਲੱਡ ਕੰਟਰੀਬਿਊਟਰਜ਼)-ਮਿਸ਼ਨ 10,000 ਦਾ ਟੀਚਾ ਮਿੱਥ ਕੇ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਵੈਬਸਾਇਟ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਆਪਣੇ ਸਥਾਨਕ ਦਫਤਰ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਮਿਸ਼ਨ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਅੰਦਰ ਖੂਨਦਾਨੀਆਂ ਦੀ ਕੋਈ ਕਮੀ ਨਹੀਂ ਰਹੇਗੀ ਅਤੇ ਲੋੜਵੰਦ ਪੈਣ ‘ਤੇ ਤੁਰੰਤ ਖੂਨਦਾਨੀ ਉਪਲਬੱਧ ਹੋ ਜਾਇਆ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਸਿਵਲ ਹਸਪਤਾਲ ਵਿਖੇ 100 ਖੂਨਦਾਨੀਆਂ ਦੀ ਸੂਚੀ ਹੀ ਸੀ, ਪਰ ਹੁਣ ਸਿਹਤ ਵਿਭਾਗ ਅਤੇ ਪਠਾਨਕੋਟ ਨਿਵਾਸੀਆਂ ਦੇ ਸਹਿਯੋਗ ਨਾਲ ਮੋਜੂਦਾ ਸਮੇਂ ਅੰਦਰ ਇਕ ਹਜਾਰ ਖੂਨਦਾਨੀਆਂ ਦੀ ਸੂਚੀ ਸਰਕਾਰੀ ਹਸਪਤਾਲ ਵਿੱਚ ਦਰਜ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਏ.ਬੀ.ਸੀ. (ਐਕਟਿਵ ਬਲੱਡ ਕੰਟਰੀਬਿਊਟਰਜ਼)-ਮਿਸਨ 10,000 ਨਾਮ ਦੀ ਵੈਬਸਾਈਡ ਤਿਆਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿੱਚ ਕਰੀਬ 10 ਹਜਾਰ ਖੂਨਦਾਨੀਆਂ ਦੀ ਸੂਚੀ ਮੋਬਾਇਲ ਨੰਬਰ ਦੇ ਨਾਲ ਦਰਜ ਕਰਨ ਦੀ ਯੋਜਨਾਂ ਤਿਆਰ ਕੀਤੀ ਗਈ ਹੈ ਅਤੇ ਜਲਦੀ ਹੀ ਇਹ ਟੀਚਾ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵੈਬਸਾਈਡ ਦੇ ਬਣਨ ਤੋਂ ਬਾਅਦ ਕੋਈ ਵੀ ਵਿਅਕਤੀ ਇਸ ਵੈਬਸਾਈਡ ਨੂੰ ਲਾਗਆਨ ਕਰ ਕੇ ਮੋਜੂਦਾ ਬਲੱਡ ਦੀ ਹਸਪਤਾਲ ਅੰਦਰ ਸਥਿਤੀ ਦਾ ਜਾਇਜਾ ਲੈ ਸਕੇਗਾ ਅਤੇ ਇਸ ਤੋਂ ਲਾਭ ਉਠਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਵੈਬਸਾਈਡ ਵਿੱਚ ਖੂਨਦਾਨ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਵੀ ਕੀਤਾ ਜਾਵੇਗਾ ਅਤੇ ਹੋਰ ਵਧੇਰੀ ਜਾਣਕਾਰੀ ਦਰਜ ਕੀਤੀ ਜਾਵੇਗੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨੈਗਟਿਵ ਬਲੱਡ ਡੋਨਰਜ਼ ਨੂੰ ਖੂਨਦਾਨ ਕਰਨ ਵਾਸਤੇ ਅਤੇ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਸਵੈ ਸੇਵੀ ਜੱਥੇਬੰਦੀਆਂ, ਧਾਰਮਿਕ ਜੱਥੇਬੰਦੀਆਂ, ਉੱਚੇਰੀ ਸਿੱਖਿਆ ਸੰਸਥਾਵਾਂ ਦੇ ਨੌਜਵਾਨਾਂ ਅਤੇ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਖੂਨਦਾਨ ਕਰਨ ਲਈ ਆਪਣਾ ਨਾਮ ਵੈਬਸਾਇਟ ਵਿੱਚ ਦਰਜ ਕਰਵਾਉਣ ਲਈ ਸਿਵਲ ਹਸਪਤਾਲ ਪਠਾਨਕੋਟ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply