Friday, April 10, 2026

ਸਿਹਤ ਵਿਭਾਗ ਬਠਿੰਡਾ ਵੱਲੋਂ ਵਿਸ਼ਵ ਹੈਪੇਟਾਈਟਸ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

PPN2807201604

ਬਠਿੰਡਾ, 28 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਵਿਸ਼ਵ ਹੈਪੇਟਾਈਟਸ ਦਿਵਸ ਦੇ ਮੌਕੇ ਤੇ ਸਿਵਲ ਹਸਪਤਾਲ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਬਠਿੰਡਾ ਡਾ. ਆਰ.ਐਸ. ਰੰਧਾਵਾ ਵੱਲੋਂ ਕੀਤੀ ਗਈ। ਇਸ ਮੌਕੇ ਡਾ. ਹਰਭਜਨ ਰਾਮ ਮਾਂਡੀ ਐਸ.ਐਮ.ਓ. ਬਠਿੰਡਾ, ਡਾ. ਬੇਅੰਤ ਸਿੰਘ ਮਾਨ, ਡਾ. ਐਚ.ਐਸ.ਹੇਅਰ ਅਤੇ ਡਾ. ਰਵਿੰਦਰ ਸਿੰਘ ਹਾਜ਼ਰ ਸਨ। ਆਪਣੇ ਸੰਬੋਧਨ ਵਿੱਚ ਡਾ. ਆਰ.ਐਸ.ਰੰਧਾਵਾ ਨੇ ਕਿਹਾ ਕਿ ਅੱਜ ਪੀਲੀਏ ਦਾ ਦਿਹਾੜਾ ਵਿਸ਼ਵ ਪੱਧਰ ਤੇ ਮਨਾਇਆ ਜਾ ਰਿਹਾ ਹੈ। ਪੀਲੀਏ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਘਰ ਪੱਧਰ ਤੱਕ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ, ਅਸੀਂ ਇਸ ਪੀਲੀਏ ਦੀ ਬਿਮਾਰੀ ਤੇ ਰੋਕਥਾਮ ਪਾ ਸਕੀਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਦੌਰਾਨ ਜੋ ਵੀ ਸੁਨੇਹਾ ਦਿੱਤਾ ਜਾਂਦਾ ਹੈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਸ ਨੂੰ ਅਮਲ ਵਿੱਚ ਲਿਆਈਏ ਤਾਂ ਜੋ ਨਿਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਡਾ. ਬੇਅੰਤ ਮਾਨ ਵੱਲੋਂ ਪੀਲੀਏ ਦੀਆਂ ਕਿਸਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੱਸਿਆ ਕਿ ਪੀਲੀਆ ਪਾਣੀ, ਬਲੱਡ ਟਰਾਂਸਫਿਉਜ਼ਨ ਅਤੇ ਸਰਿੰਜਾਂ ਸੂਈਆਂ ਇੱਕ ਦੂਜੇ ਨਾਲ ਸਾਂਝੀਆਂ ਕਰਨ ਨਾਲ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਆਰ.ਓ. ਦਾ ਪਾਣੀ ਜਾਂ ਪਾਣੀ ਨੂੰ ਓਬਾਲ ਕੇ ਹੀ ਪੀਣ ਲਈ ਵਰਤੋਂ ਵਿੱਚ ਲਿਆਣਾ ਚਾਹੀਦਾ ਹੈ। ਡਾ. ਵਰਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਬਾਜ਼ਾਰ ਵਿੱਚ ਵਿਕਣ ਲਈ ਕੱਟ ਕੇ ਰੱਖੇ ਗਏ ਫਲਾਂ ਆਦਿ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਕੱਟ ਕੇ ਰੱਖੇ ਗਏ ਫਲ ਵੀ ਕਾਫੀ ਹੱਦ ਤੱਕ ਬਿਮਾਰੀ ਫੈਲਾਉਣ ਵਿੱਚ ਸਹਾਈ ਹੁੰੰਦੇ ਹਨ। ਜ਼ਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਹੈਪੇਟਾਈਟਸ-ਸੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply