Monday, October 12, 2026

ਇਕ ਹਫਤੇ ਦੇ ਅੰਦਰ ਸ਼ਹਿਰ ਦੇ ਸਾਰੇ ਚੈਂਬਰਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ- ਜੋਸ਼ੀ

Anil Joshi

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) -ਮਾਨਸੂਨ ਦੀਆਂ ਬਾਰਿਸ਼ਾਂ ਆਰੰਭ ਹੋਣ ਤੋਂ ਪਹਿਲਾਂ ਕੈਬਿਨਟ ਮੰਤਰੀ ਅਨਿਲ ਜੋਸ਼ੀ ਵੱਲੋਂ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਅਤੇ ਨਗਰ ਨਿਗਮ ਦੇ ਹੋਰ ਸਬੰਧਤ ਅਧੀਕਾਰੀਆਂ ਨੂੰ ਜੁਬਾਨੀ ਹਦਾਇਤ ਕੀਤੀ ਗਈ ਸੀ ਕਿ ਸ਼ਹਿਰ ਵਿਚ ਸੜਕਾਂ ‘ਤੇ ਬਣੇ ਚੈਂਬਰਾਂ ਦੀ ਮੁਕੰਮਲ ਸਫਾਈ ਕਰਵਾਈ ਜਾਵੇ ਅਤੇ ਸੀਵਰੇਜ ਦੀ ਡੀ-ਸਿਲਟਿੰਗ ਕਰਵਾ ਲਈ ਜਾਵੇ ਤਾਂ ਜੋ ਸੜਕਾਂ ਤੇ ਬਾਰਿਸ਼ਾਂ ਦਾ ਪਾਣੀ ਨਾ ਖਲੋਵੇ, ਪਰੰਤੂ ਅਧਿਕਾਰੀਆਂ ਵੱਲੋ ਇਸ ਕੰਮ ਪ੍ਰਤੀ ਧਿਆਨ ਨਹੀ ਦਿਤਾ ਗਿਆ ਹੈ। ਜਿਸ ਕਰਕੇ ਬਰਸਾਤ ਹੋਣ ਉਪਰੰਤ ਸ਼ਹਿਰ ਦੀਆਂ ਕਈ ਸੜਕਾਂ ਉਪਰ ਪਾਣੀ ਖੜਾ ਰਹਿੰਦਾ ਹੈ ਅਤੇ ਪਬਲਿਕ ਨੂੰ ਬਹੁਤ ਪਰੇਸ਼ਾਨੀ ਹੋ ਰਹੀ ਹੈੈ, ਜਦਕਿ ਸੜਕਾਂ ਤੇ ਗਲੀਆਂ ਵਿੱਚ ਪਾਣੀ ਖੜਾ ਹੋਣ ਕਾਰਨ ਵਿਕਾਸ ਦੇ ਕੰਮਾਂ ਵਿਚ ਵੀ ਰੁਕਾਵਟ ਪੈਂਦੀ ਹੈ।
ਮੰਤਰੀ ਜੋਸ਼ੀ ਨੇ ਕਮਿਸ਼ਨਰ ਨਗਰ ਨਿਗਮ ਨੂੰ ਹਦਾਇਤ ਕੀਤੀ ਹੈ ਕਿ ਇਕ ਹਫਤੇ ਦੇ ਅੰਦਰ ਅੰਦਰ ਸਾਰੇ ਚੈਂਬਰਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ।ਉਨਾਂ ਚੇਤਾਵਨੀ ਦਿਤੀ ਕਿ ਜਿਸ ਵੀ ਸਬੰਧਤ ਅਧਿਕਾਰੀ ਵੱਲੋਂ ਇਸ ਕੰਮ ਵਿਚ ਕੁਤਾਹੀ ਕੀਤੀ ਜਾਂਦੀ ਹੈ ,ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇੇ ਅਤੇ ਇਸ ਕੰਮ ਨੂੰ ਇਕ ਹਫਤੇ ਵਿਚ ਮੁਕੰਮਲ ਕਰਵਾਉਣਾ ਕਮਿਸ਼ਨਰ ਨਗਰ ਨਿਗਮ ਨਿੱਜੀ ਜਿੰਮੇਵਾਰੀ ਹੋਵੇਗੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply