
ਪੱਟੀ, 28 ਜੁਲਾਈ (ਰਣਜੀਤ ਸਿੰਘ ਮਾਹਲਾ) – ਆੜਤੀ ਐਸੋਸੀਏਸ਼ਨ ਪੱਟੀ ਵਲੋਂ ਨਵਨਿਯੁਕਤ ਚੇਅਰਮੈਨ ਪਨਗ੍ਰੇਨ ਪੰਜਾਬ ਛੱਤਰਪਾਲ ਸਿੰਘ ਦੁਬਲੀ ਦਾ ਪੱਟੀ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਆੜਤੀ ਐਸੋਸੀਏਸ਼ਨ ਪੱਟੀ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਨੇ ਜਿਥੇ ਪਨਗ੍ਰੇਨ ਪੰਜਾਬ ਦੇ ਨਵਨਿਯੁਕਤ ਚੇਅਰਮੈਨ ਛਤਰਪਾਲ ਸਿੰਘ ਦੁਬਲੀ ਨੂੰ ਵਧਾਈ ਦਿੱਤੀ ਉਥੇ ਹੀ ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਦਾ ਇਸ ਨਿਯੁੱਕਤੀ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਜਥੇਦਾਰ ਛਤਰਪਾਲ ਸਿੰਘ ਇਸ ਇਲਾਕੇ ਦੇ ਪੁਰਾਣੇ ਟਕਸਾਲੀ ਅਕਾਲੀ ਹਨ ਤੇ ਕੈਰੋਂ ਪਰਿਵਾਰ ਨਾਲ ਮੰਬੇ ਸਮੇਂ ਤੋਂ ਵਿਚਰਦੇ ਆ ਰਹੇ ਹਨ। ਉਨਾਂ ਦੀਆਂ ਪਾਰਟੀ ਪ੍ਰਤੀ ਸੇਵਾਂਵਾਂ ਨੂੰ ਵੇਖਦੇ ਹੋਏ ਹੀ ਸੂਬੇ ਦੀ ਸੱਭ ਤੋਂ ਵੱਡੀ ਚੇਅਰਮੈਨੀ ਦੇ ਕੇ ਨਿਵਾਜਿਆ ਗਿਆ ਹੈ।ਚੇਅਰਮੈਨ ਛਤਰਪਾਲ ਸਿੰਘ ਦੁੱਬਲੀ ਨੇ ਸੱਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਰੋਂ ਪਰਿਵਾਰ, ਪਾਰਟੀ ਲਈ ਮਿਹਨਤ ਕਰਨ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦੇਂਦਾ ਹੈ।ਜਿਸ ਨਾਲ ਵਰਕਰ ਦਾ ਪਾਰਟੀ ਪ੍ਰਤੀ ਹੋਰ ਜਿਆਦਾ ਮਿਹਨਤ ਕਰਨ ਦਾ ਉਤਸ਼ਾਹ ਵੱਧਦਾ ਹੈ। ਇਸ ਮੌਕੇ ਚੇਅਰਮੈਨ ਜਥੇਦਾਰ ਦੁਬਲੀ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੈਂ ਪਾਰਟੀ ਦੀ ਚੜਦੀ ਕਲਾ ਅਤੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੀਆਂ ਲੋਕ ਹਿੱਤੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਪੂਰੀ ਲਗਨ ਨਾਲ ਕੰਮ ਕਰਾਂਗਾ ਤੇ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਜਿੰਮੇਦਾਰੀ ਨਾਲ ਨਿਭਾਵਾਂਗਾ।ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨਾਲ ਨਗਰ ਕੌਂਸਲ ਪੱਟੀ ਦੇ ਮੀਤ ਪ੍ਰਧਾਨ ਕਵਲਪ੍ਰੀਤ ਸਿੰਘ ਗਿੱਲ, ਰਾਜਬੀਰ ਸਿੰਘ ਖਹਿਰਾ, ਸੁਰਿੰਦਰ ਸਿੰਘ ਗਿੱਲ, ਰਣਜੀਤ ਸਿੰਘ ਸੈਦਪੁਰ, ਵੀਰ ਸਿੰਘ ਚੂਸਲੇਵੜ੍ਹ, ਬਲਜਿੰਦਰ ਸਿੰਘ, ਮੇਜਰ ਸਿੰਘ ਆਦਿ ਹਾਜਿਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media