ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਵਿਭਾਗ ਜਲੰਧਰ ਤੇ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਤੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਪ੍ਰੀਤਮ ਸਿੰਘ ਸਹਾਇਕ ਡਾਇਰੈਕਟਰ ਖੇਤਰੀ ਪ੍ਰਚਾਰ ਵਿਭਾਗ ਜਲੰਧਰ, ਰਾਜਬੀਰ ਇੰਨਚਾਰਜ ਪਠਾਨਕੋਟ, ਦੀਪਕ ਇੰਨਚਾਰਜ ਚੰਬਾ, ਪ੍ਰਿੰਸੀਪਲ ਮਨਜੀਤ ਮੱਲ, ਅਧਿਆਪਕਾਂ ਵਿੱਚੋਂ ਸੁਨੀਤਾ ਕੁਮਾਰੀ, ਰੋਹਿਤ, ਰਾਜੇਸ ਕੁਮਾਰ, ਭਾਵਨਾ ਅਤੇ ਨਮਰਤਾ ਹਾਜ਼ਰ ਸਨ।
ਇਸ ਮੌਕੇ ਡਾ. ਅਮਿਤ ਮਹਾਜਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਵਿਅਕਤੀਆਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਬਹੁਤ ਸਾਰੀਆਂ ਲੋਕ ਭਲਾਈ ਅਤੇ ਵਿਕਾਸ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਤੇ ਵਿਕਾਸ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਤੇ ਵਿਕਾਸ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਸ਼ੋਸ਼ਲ ਮੀਡੀਆ ਰਾਹੀਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਪ੍ਰੀਤਮ ਸਿੰਘ ਸਹਾਇਕ ਡਾਇਰੈਕਟਰ ਖੇਤਰੀ ਪ੍ਰਚਾਰ ਵਿਭਾਗ ਜਲੰਧਰ ਨੇ ਦੱਸਿਆ ਕਿ ਚੇਤਨਾ ਰੈਲੀ ਵਿੱਚ ਐਵਲਨ ਸੀਨੀਅਰ ਸੈਕੰਡਰੀ ਸਕੂਲ ਦੀਆਂ ਗਿਆਰਵੀਂ ਅਤੇ ਬਾਰਵੀਂ ਕਲਾਸ ਦੀਆਂ ਬੱਚੀਆਂ ਨੇ ਭਾਗ ਲਿਆ। ਜਾਗਰੁਕਤਾ ਰੈਲੀ ਐਵਲਨ ਸਕੂਲ ਤੋਂ ਸੁਰੂ ਕੀਤੀ ਗਈ ਜੋ ਡਲਹੋਜੀ ਰੋਡ, ਗਾਡੀ ਅਹਾਤਾ ਚੋਕ, ਡਾਕਖਾਨਾ ਚੌਕ, ਮਿਸਨ ਰੋਡ ਤੋਂ ਹੁੰਦੀ ਹੋਈ ਐਵਲਨ ਸਕੂਲ ਵਿਖੇ ਸੰਪੰਨ ਹੋਈ।ਉਨ੍ਹਾਂ ਦੱਸਿਆ ਕਿ ਰੈਲੀ ਦੇ ਦੋਰਾਨ ਵਿਦਿਆਰਥਣਾਂ ਵੱਲੋ ਬੇਟੀ ਬਚਾਉ ਬੇਟੀ ਪੜ੍ਹਾਓ ਅਤੇ ਸਵੱਛ ਭਾਰਤ ਦੇ ਲਈ ਨਾਰੇ ਲਗਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਅਤੇ ਉਪਰੋਕਤ ਦੋਨੋਂ ਵਿਸ਼ਿਆ ‘ਤੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਸਕੂਲ ਦੀਆਂ 20 ਵਿਦਿਆਰਥਣਾਂ ਨੇ ਭਾਗ ਲਿਆ।ਉਨ੍ਹਾਂ ਦੱਸਿਆ ਕਿ ਕਰਵਾਏ ਗਏ ਪੇਟਿੰਗ ਮੁਕਾਬਲਿਆਂ ਵਿੱਚ ਬਾਰਵੀਂ ਕਲਾਸ ਦੀ ਅਕਰਿਤੀ ਰਾਣਾ ਨੇ ਪਹਿਲਾ ਸਥਾਨ, ਦਸਵੀਂ ਕਲਾਸ ਦੀ ਮੰਨੂੰਸਮਰਿਤੀ ਨੇ ਦੂਸਰਾ ਅਤੇ ਦਸਵੀਂ ਕਲਾਸ ਦੀ ਹੀ ਅੰਜਲੀ ਨੇ ਤੀਸਰਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥਣਾਂ ਨੂੰ ਖੇਤਰੀ ਪ੍ਰਚਾਰ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ।
ਕਰਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਸ਼ੋਸ਼ਲ ਮੀਡੀਆ ਰਾਹੀਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media