ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਬਾਲ ਭਲਾਈ ਕੌਂਸਲ ਅੰਮ੍ਰਿਤਸਰ ਵੱਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਆਨ ਸਪਾਟ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 17 ਸਕੂਲਾਂ ਦੇ 118 ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਕਲਾ ਦੇ ਜੌਹਰ ਵਿਖਾਏ ਗਏ। ਮੈਡਮ ਮਾਲਾ ਚਾਵਲਾ, ਸ੍ਰੀ ਸੰਜੇ ਕੁਮਾਰ ਅਤੇ ਸ੍ਰੀ ਕੁਲਵੰਤ ਸਿੰਘ ‘ਤੇ ਆਧਾਰਿਤ ਤਿੰਨ ਜੱਜਾਂ ਦੇ ਪੈਨਲ ਨੇ ਜੇਤੂਆਂ ਦਾ ਫ਼ੈਸਲਾ ਕੀਤਾ। ਇਸ ਮੁਕਾਬਲੇ ਨੂੰ ਤਿੰਨ ਗਰੁੱਪਾਂ ਗਰੀਨ, ਵਾਈਟ, ਬਲਿਊ ਤੋਂ ਇਲਾਵਾ ਸਪੈਸ਼ਲ ਬੱਚਿਆਂ ਦੇ ਦੋ ਗਰੁੱਪਾਂ ਵਿਚ ਵੰਡਿਆ ਗਿਆ ਸੀ। ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ਨਰਿੰਦਰ ਕੌਰ (ਧਰਮ ਪਤਨੀ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ) ਨੇ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ ‘ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਰੈੱਡ ਕਰਾਸ ਦੇ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਤੋਂ ਇਲਾਵਾ ਰੈੱਡ ਕਰਾਸ ਦੇ ਮੈਂਬਰ ਹਾਜ਼ਰ ਸਨ। ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਹੁਣ 10 ਅਗਸਤ ਨੂੰ ਰੈੱਡ ਕਰਾਸ ਭਵਨ, ਲਾਜਪਤ ਨਗਰ, ਜਲੰਧਰ ਵਿਖੇ ਹੋਣ ਵਾਲੇ ਰਾਜ ਪੱਧਰੀ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲੈਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media