Saturday, October 10, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN2907201615ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਜਿਸ ਵਿੱਚ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ।  ਇਸ ਮੌਕੇ ਸ: ਮਜੀਠੀਆ ਤੇ ਸ: ਛੀਨਾ ਨੇ ਸਾਂਝੇ ਤੌਰ ‘ਤੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ੍ਤਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ‘ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਸ: ਮਜੀਠੀਆ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸ: ਸਰਦੂਲ ਸਿੰਘ ਮੰਨਣ, ਮੈਂਬਰ ਪਰਮਜੀਤ ਸਿੰਘ ਬੱਲ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ. ਢਿੱਲੋਂ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਨੀਲਮ ਹੰਸ, ਖ਼ਾਲਸਾ ਕਾਲਜ ਚਵਿੰਡਾ ਦੇਵੀ ਡਾ. ਹਰਭਜਨ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਨਾਨਕ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਵਿੰਦਰ ਕੌਰ ਸੰਧੂ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply