ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਗੁਰੂ ਗੋਬਿਦ ਸਿਘ ਨਰਸਿਗ ਟ੍ਰੇਨਿਗ ਸੈਂਟਰ ਵਿੱਚ ਫੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਨਗਰ ਨਿਗਮ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ।ਇਸ ਸਮੇਂ ਨਰਸਿੰਗ ਸੈਂਟਰ ਦੀਆਂ ਸਿਖਿਆਰਥਣਾਂ ਵਲੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਦਾ ਆਗਾਜ਼ ਮੁੱਖ ਮਹਿਮਾਨ ਜਸਕੀਰਤ ਸਿੰਘ ਸੁਲਤਾਨਵਿੰਡ ਅਤੇ ਇਸਟੀਚਿਊਟ ਦੇ ਐਮ.ਡੀ ਸਿਮਰਨਜੀਤ ਸਿਘ ਵੱਲੋਂ ਸ਼ਮਾ ਰੋਸ਼ਨ ਕਰ ਕੇ ਕੀਤਾ ਗਿਆ।ਸ਼ਬਦ ਗਾਇਨ ਉਪਰੰਤ ਭਗੜਾ, ਗਿੱਧਾ ਅਤੇ ਹੋਰ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ, ਜਿੰਨਾਂ ਦਾ ਹਾਜ਼ਰ ਦਰਸ਼ਕਾਂ ਨੇ ਖੂਬ ਅਨੰਦ ਮਾਣਿਆ।ਸਮਾਗਮ ਦੌਰਾਨ ਚੁਣੀ ਗਈ ਮਿਸ ਫੇਅਰਵੈਲ ਨੂੰ ਕਰਾਊਨ ਵੀ ਪਹਿਨਾਇਆ ਗਿਆ ਅਤੇ ਆਉਟ ਗੋਇਗ ਜੇ.ਐਨ.ਐਮ ਇਟਰਨਜ਼ ਸਿੱਖਿਆਰਥਣਾਂ ਨੂੰ ਟਰਾਫੀ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।ਇਹ ਟਰਾਫੀਆਂ ਅਤੇ ਮੈਡਲ ਤਕਸੀਮ ਕਰਨ ਦੀ ਰਸਮ ਮੁੱਖ ਮਹਿਮਾਨ ਜਸਕੀਰਤ ਸਿੰਘ ਸੁਲਤਾਨਵਿੰਡ ਤੇ ਐਮ.ਡੀ ਸਿਮਰਨਜੀਤ ਸਿਘ ਵਲੋਂ ਅਦਾ ਕੀਤੀ।
ਮੁੱਖ ਮਹਿਮਾਨ ਜਸਕੀਰਤ ਸਿੰਘ ਨੇ ਆਊਟਗੋਇੰਗ ਸਿਖਿਆਰਥਣਾਂ ਨੂੰ ਨਰਸਿੰਗ ਖੇਤਰ ਵਿੱਚ ਕੰਮ ਕਰਦਿਆਂ ਸਮਾਜ ਭਲਾਈ ਨੂੰ ਮੁੱਖ ਰੱਖਦਿਆਂ ਗਰੀਬਾਂ ਦੀ ਮਦਦ ਸਹਾਇਤਾ ਲਈ ਕੰਮ ਕਰਨ ਦੀ ਪ੍ਰੇਰਣਾ ਕੀਤੀ।ਪ੍ਰਿੰਸੀਪਲ ਨੇ ਦੱਸਿਆ ਕਿ ਸਿੱਖਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਨਾਲ ਸਮੇਂ-ਸਮੇਂ ‘ਤੇ ਸੈਮੀਨਾਰ ਲਗਵਾ ਕੇ ਨੈਤਿਕ ਕਦਰਾਂ ਕੀਮਤਾਂ ਬਾਰੇ ਵੀ ਸਿਖਿਆ ਦਿੱਤੀ ਜਾਂਦੀ ਹੈ ਅਤੇ ਜਿਲ੍ਹਾ ਅਮ੍ਰਿਤਸਰ ਵਿੱਚ ਹਰ ਸਾਲ ਨਤੀਜੇ ਵਧੀਆ ਆਉਂਦੇ ਹਨ।ਇਸ ਸਮਾਗਮ ਵਿੱਚ ਡਾਇਰੈਕਟਰ ਗੁਰਸ਼ਰਨਜੀਤ ਕੌਰ, ਮਨਜੋਤ ਕੌਰ, ਦਵਿੰਦਰਜੀਤ ਕੌਰ, ਹਰਜੋਤ ਕੌਰ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਨਵਨੀਤ ਕੌਰ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media