ਬਠਿੰਡਾ, 31 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਪਿਛਲੇ 37 ਕੁ ਸਾਲਾਂ ਤੋਂ ਕਰਵਾਉਂਦੀ ਆ ਰਹੀ ਹੈ ਵਲੋਂ ਇਸ ਹਫ਼ਤਾਵਾਰੀ ਦਾ ਸਮਾਗਮ ਦਿਲਜੀਤ ਸਿੰਘ ,ਸਿੱਧੂ ਕਲੋਨੀ, ਗਲੀ ਨੰਬਰ 2-1 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਅਬਨਾਸ਼ ਸਿੰਘ ਸੋਢੀ, ਬੀਬੀ ਜਸਮੀਤ ਕੌਰ ਅਤੇ ਗੁਰਦਰਸਨ ਸਿੰਘ ਵਲੋਂ ਕੀਰਤਨ ਕੀਤਾ ਗਿਆ। ਉਪਰੰਤ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ।ਭਾਈ ਦਿਲਬਾਗ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਗੁਰਿੰਦਰ ਸਿੰਘ ਡਿੰਪੀ,ਜਰਨੈਲ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ, ਅਵਤਾਰ ਸਿੰਘ ਆਦਿ ਹਾਜ਼ਰ ਸਨ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media