Tuesday, November 24, 2026

ਥਾਣਾ ਮੋਹਕਮਪੁਰਾ ਦੀ ਐਸ.ਐਚ.ਓ ਨਰਿੰਦਰ ਕੌਰ ਮੱਲ੍ਹੀ ਨੂੰ ਕੀਤਾ ਸਨਮਾਨਿਤ

PPN3107201610ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਬਾਲ ਠਾਕਰੇ ਯੂਥ ਸੈਨਾ ਦੇ ਯੂਥ ਨੇਤਾ ਰਜਿੰਦਰ ਸਹਿਦੇਵ ਦੀ ਅਗਵਾਈ ਵਿਚ ਐਸ.ਐਚ.ਓ ਨਰਿੰਦਰ ਕੌਰ ਮੱਲ੍ਹੀ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ ਰਜਿੰਦਰ ਸਹਿਦੇਵ ਨੇ ਕਿਹਾ ਕਿ ਪੰਜਾਬ ਪੁਲਿਸ ਵਿਚ ਔਰਤ ਦਾ ਵੱਡੇ ਪੱਧਰ ‘ਤੇ ਅਫਸਰ ਬਨਣਾ ਔਰਤਾਂ ਲਈ ਬੜੇ ਹੀ ਮਾਨ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਨਰਿੰਦਰ ਕੌਰ ਮੱਲ੍ਹੀ ਪਹਿਲਾਂ ਵੀ ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ਦੇ ਲੋਕਾਂ ਦੀ ਸੇਵਾ ਕਰ ਚੁੱਕੇ ਹਨ, ਹੁਣ ਉਨ੍ਹਾਂ ਨੂੰ ਇਕ ਵਾਰ ਫਿਰ ਗੁਰੂ ਨਗਰੀ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਇਸ ਮੌਕੇ ਜਤਿੰਦਰ ਸਹਿਦੇਵ, ਪ੍ਰਿੰਸ ਲੂਥਰਾ, ਵਿਕਰਮਜੀਤ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply