Sunday, October 4, 2026

ਤੇਜਾ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਸਰਕਲ ਕੈਨਾਲ ਦੇ ਵਾਈਸ ਪ੍ਰਧਾਨ ਬਣਾਏ ਗਏ

Teja Singh Brar

ਬਠਿੰਡਾ, 1 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਤੇਜਾ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਸਰਕਲ ਕੈਨਾਲ ਦੇ ਵਾਈਸ ਪ੍ਰਧਾਨ ਬਣਾਏ ਗਏ ਹਨ।ਅਕਾਲੀ ਦਲ ਦੇ ਵਰਕਰਾਂ ਵਿਚ ਨਵੀਂਂ ਰੂਹ ਫੂਕਣ ਅਤੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਅਹੁੱਦੇਦਾਰਾਂ ਦੀ ਜੋ ਲਿਸਟ ਜਾਰੀ ਕੀਤੀ ਗਈ ਹੈ, ਉਸ ਵਿੱਚ ਤੇਜਾ ਸਿੰਘ ਬਰਾੜ ਦਾ ਨਾਮ ਸ਼ਾਮਲ ਕਰਕੇ ਉਨਾਂ ਇਹ ਜਿੰਮੇਵਾਰੀ ਸੌਂਪੀ ਗਈ ਹੈ।ਸ੍ਰੀ ਸਰੂਪ ਚੰਦ ਸਿੰਗਲਾ ਮੁੱਖ ਸੰਸਦੀ ਸਕੱਤਰ ਵੱਲੋਂ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਦੇ ਅਹੁੱਦੇਦਾਰਾਂ ਨੂੰ ਨਿਯੁੱਕਤੀ ਪੱਤਰ ਵੀ ਉਨ੍ਹਾਂ ਦੇ ਵਾਰਡਾਂ ਵਿਚ ਜਾ ਕੇ ਦਿੱਤੇ ਗਏ।ਇਸ ਸਮੇਂ ਉਨ੍ਹਾਂ ਨਾਲ ਸੁਧੀਰ ਬਾਂਸਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਇਕਾਈ, ਸ਼ਾਮ ਲਾਲ ਜੈਨ ਐਮ.ਸੀ, ਨਿਰਮਲ ਸਿੰਘ ਸੰਧੂ ਐਮ.ਸੀ ਤੋਂ ਇਲਾਵਾ ਦੇ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ।ਸz. ਤੇਜਾ ਸਿੰਘ ਬਰਾੜ ਵਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਗਿਆ।
ਇਥੇ ਜ਼ਿਕਰਯੋਗ ਇਹ ਹੈ ਕਿ ਇਸ ਤੋਂ ਪਹਿਲਾਂ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ੍ਰੀ ਸਰੂਪ ਚੰਦ ਸਿੰਗਲਾ ਦਾ ਹਾਜੀ ਰਤਨ ਚੌਂਕ ‘ਚ ਸ਼ਾਨਦਾਰ ਸਵਾਗਤ ਕਰਕੇ ਉਨਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਨਗਰ ਲਿਆਂਦਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply