
ਬਠਿੰਡਾ, 2 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜੁਆਇੰਟ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਨੀਪ ਜੁਆਇੰਟ ਫਰੰਟ, ਪੰਜਾਬ ਦੀ ਸੂਬਾ ਕਮੇਟੀ ਮੈਂਬਰ ਨਰਿੰਦਰ ਕੁਮਾਰ ਬਠਿੰਡਾ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਵੱਖ ਵੱਖ ਵਿਭਾਗਾਂ ਅੰਦਰ ਪਿਛਲੇ 10/15 ਸਾਲਾਂ ਤੋਂ ਕੰਮ ਕਰਦੇ ਆ ਰਹੇ ਠੇਕੇ ਦੇ ਕਰਮਚਾਰੀਆਂ ਲਈ ਪੰਜਾਬ ਸਰਕਾਰ ਜਲਦੀ ਹੀ ਰੈਗੂਲਰ ਕਰਨ ਸਬੰਧੀ ਫੈਸਲਾ ਕਰਨ ਜਾ ਰਹੀ ਹੈ ਇਸ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਹਰ ਇੱਕ ਵਿਭਾਗ ਵਿੱਚ ਕੰਮ ਕਰ ਰਹੇ ਠੇਕਾ ਮੁਲਾਂਜ਼ਮਾਂ ਨੂੰ ਬਗੈਰ ਕਿਸੇ ਭੇਦ ਭਾਵ ਦੇ ਤੁਰੰਤ ਪੱਕਾ ਕਰਕੇ ਉਹਨਾਂ ਨੂੰ ਪੂਰੀ ਤਨਖਾਹ ਦੇਣ ਸਬੰਧੀ ਪਾਲਿਸੀ ਬਣਾਉਣੀ ਚਾਹੀਦੀ ਹੈ।ਇਸ ਪਾਲਿਸੀ ਤਹਿਤ ਹਰ ਵਿਭਾਗ ਵਿੱਚ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਫਾਇਦਾ ਹੋਣਾ ਚਾਹੀਦਾ ਹੈ।ਇਸ ਮੌਕੇ ਕੁਲਵੰਤ ਸਿੰਘ ਮਲੂਕਾ ਜਿਲਾ ਪ੍ਰਧਾਨ ਐਨ.ਐਚ.ਐਮ. ਜੁਅਇੰਟ ਫਰੰਟ, ਪੰਜਾਬ ਨੇ ਦੱਸਿਆ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ ਅੰਦਰ ਪੰਜਾਬ ਦੇ ਲੋਕਾਂ ਦੀ ਸੇਵਾ ਤਨਦੇਹੀ ਨਾਲ ਕਰਦੇ ਆ ਰਹੇ ਹਾਂ ਜਿਸ ਕਾਰਨ ਪੰਜਾਬ ਵਿੱਚ ਸਿਹਤ ਸੇਵਾਵਾਂ ਵਿੱਚ ਬਹੁਤ ਸੁਧਾਰ ਆਇਆ ਹੈ।ਮਲੂਕਾ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਪੂਰੀ ਤਰਾਂ ਆਸ਼ਾਵਾਦੀ ਹਾਂ ਕਿ ਪੰਜਾਬ ਸਰਕਾਰ ਠੇਕੇ ਤੇ ਕੰਮ ਕਰਦੇ ਮੁਲਾਜਮਾਂ ਦੇ ਭਵਿੱਖ ਨੂੰ ਧਿਆਨ ਵਿੱਚ ਰਖਦਿਆਂ ਜਲਦੀ ਹੀ ਪਾਲਿਸੀ ਲਾਗੂ ਕਰਕੇ ਉਹਨਾ ਦੇ ਭਵਿੱਖ ਨੂੰ ਸੁਰੱਖਿਤ ਕਰੇਗੀ। ਇਸ ਮੌਕੇ ਸੁਨੀਲ ਕੁਮਾਰ, ਕੁਲਵਿੰਦਰ ਸਿੰਘ, ਜਸਪ੍ਰੀਤ ਕੌਰ, ਰਮਨਦੀਪ ਕੌਰ, ਪ੍ਰਿਆ ਸ਼ਰਮਾ ਅਤੇ ਸਤਿੰਦਰ ਕੌਰ ਆਦਿ ਮੌਜੂਦ ਸਨ।
Punjab Post Daily Online Newspaper & Print Media