Thursday, March 19, 2026

ਮੱਖਣ ਸ਼ਾਹ ਲੁਭਾਣਾ ਤੇ ਲੱਖੀ ਸ਼ਾਹ ਵਣਜਾਰਾ ਦੀ ਯਾਦ ਮਨਾਏਗੀ ਦਿੱਲੀ ਕਮੇਟੀ

Rana-Paramjit-Singhਨਵੀਂ ਦਿੱਲੀ, 2 ਅਗਸਤ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਵਲੋਂ ਜੋਤੀ ਜੋਤਿ ਸਮਾਉਣ ਸਮੇਂ ਕੀਤੇ ਗਏ ਸੰਕੇਤ ‘ਬਾਬਾ ਬਕਾਲੇ’ ਅਨੁਸਾਰ ਬਕਾਲੇ ਪੁਜ ਸੱਚੇ ਸਤਿਗੁਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਪ੍ਰਗਟ ਕਰ, ਗਦੀਆਂ ਲਾ ਬੈਠੇ ਪਖੰਡੀਆਂ ਦੇ ਪਖੰਡ ਨੂੰ ਉਜਾਗਰ ਕਰਨ ਵਾਲੇ ਬਾਬਾ ਮਖਣ ਸ਼ਾਹ ਲੁਭਾਣਾ ਅਤੇ ਚਾਂਦਨੀ ਚੌਕ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਹੋਈ ਸ਼ਹਾਦਤ ਤੋਂ ਬਾਅਦ ਸਖਤ ਪਹਿਰੇ ਵਿਚੋਂ ਗੁਰੂ ਸਾਹਿਬ ਦਾ ਧੜ ਲਿਆ, ਆਪਣੇ ਘਰ ਵਿੱਚ ਸਤਿਕਾਰ ਸਹਿਤ ਸਜਾ, ਸਸਕਾਰ ਕਰਨ ਵਾਲੇ ਬਾਬਾ ਲਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ ਇੱਕ ਪ੍ਰਭਾਵਸ਼ਾਲੀ ਗੁਰਮਤਿ ਸਮਾਗਮ ਦੇ ਆਯੋਜਨ ਦੀ ਰੂਪ-ਰੇਖਾ ਉਲੀਕਣ ਲਈ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ. ਦੀ ਅਗਵਾਈ ਵਿੱਚ ਉਨ੍ਹਾਂ ਦੇ ਦਫਤਰ ਵਿੱਚ ਇੱਕ ਵਿਸ਼ੇਸ਼ ਬੈਠਕ ਹੋਈ, ਜਿਸ ਵਿੱਚ ਗੁਰਦੁਆਰਾ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ, ਮੈਂਬਰ ਸ. ਚਮਨ ਸਿੰਘ ਅਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੱੈਡ ਗ੍ਰੰਥੀ ਭਾਈ ਰਣਜੀਤ ਸਿੰਘ ਸ਼ਾਮਲ ਹੋਏ। ਬੈਠਕ ਦੀ ਸਮਾਪਤੀ ਉਪਰੰਤ ਬੈਠਕ ਵਿੱਚ ਕੀਤੇ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਕਾਫੀ ਲੰਬੇ ਚਲੇ ਵਿਚਾਰ-ਵਟਾਂਦਰੇ ਦੌਰਾਨ ਫੈਸਲਾ ਕੀਤਾ ਗਿਆ ਕਿ ਇਸ, ਅਗਸਤ ਮਹੀਨੇ ਦੇ ਅੰਤਿਮ ਹਫਤੇ ਵਿੱਚ ਗੁਰਦੁਆਰਾ ਰਕਾਬ ਗੰਜ ਸਥਿਤ ਲਖੀਸ਼ਾਹ ਵਣਜਾਰਾ ਹਾਲ ਵਿਖੇ ਇੱਕ ਉੱਚ-ਪੱਧਰੀ ਤੇ ਪ੍ਰਭਾਵਸ਼ਾਲੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਏ। ਜਿਸ ਵਿੱਚ ਸ਼ਾਮਲ ਹੋਣ ਲਈ ਪੰਥ-ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥਿਆਂ ਅਤੇ ਵਿਦਵਾਨ ਬੁਲਾਰਿਆਂ ਨੂੰ ਸਦਾ ਦਿੱਤਾ ਜਾਏ। ਉਨ੍ਹਾਂ ਦਸਿਆ ਕਿ ਇਹ ਫੈਸਲਾ ਵੀ ਕੀਤਾ ਗਿਆ ਕਿ ਇਸ ਸਮਾਗਮ ਰਾਹੀਂ ਬਾਬਾ ਮਖਣ ਸ਼ਾਹ ਲੁਭਾਣਾ ਅਤੇ ਬਾਬਾ ਲਖੀ ਸ਼ਾਹ ਵਣਜਾਰਾਾ ਦਾ ਜੀਵਨ ਸੰਦੇਸ਼ ਸੰਸਾਰ ਭਰ ਵਿੱਚ ਪਹੁੰਚਾਣ ਲਈ ਪ੍ਰਮੁੱਖ ਟੀਵੀ ਚੈਨਲਾਂ ਦੀਆਂ ਸੇਵਾਵਾਂ ਪ੍ਰਾਪਤ ਕੀਤੀਆਂ ਜਾਣ।
ਇਸ ਮੌਕੇ ਤੇ ਦੋ-ਦਿਨਾ ਰਾਸ਼ਟਰੀ ਪੱਧਰ ਤੇ ਗਤਕਾ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 9 ਰਾਜਾਂ ਦੀਆਂ ਪ੍ਰਮੁੱਖ ਗਤਕਾ ਟੀਮਾਂ ਹਿੱਸਾ ਲੈਣਗੀਆਂ।ਉਨ੍ਹਾਂ ਦਸਿਆ ਕਿ ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾਉਣ ਲਈ ਦਿੱਲੀ ਪੁਜਣਗੀਆਂ।ਸ. ਰਾਣਾ ਨੇ ਦਸਿਆ ਕਿ ਬੈਠਕ ਵਿੱਚ ਇਹ ਫੈਸਲਾ ਵੀ ਕੀਤਾ ਗਿਆ ਕਿ ਇਨ੍ਹਾਂ ਮਹਾਨ ਸ਼ਖਸੀਅਤਾਂ ਦੇ ਜੀਵਨ ਅਤੇ ਕੁਰਬਾਨੀ ਸੰਬੰਧੀ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਜਾਏ ਅਤੇ ਸਾਹਿਤ ਵੀ ਪ੍ਰਕਾਸ਼ਤ ਕੀਤਾ ਜਾਏ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply