Tuesday, August 11, 2026

ਗੁਰਮਤਿ ਸੇਵਾ ਲਹਿਰ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਤੇ ਕਿਰਦਾਰ ਕੈਂਪ ਸ਼ੁਰੂ

PPN0308201602ਬਠਿੰਡਾ, 3 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰਮਤਿ ਸੇਵਾ ਲਹਿਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਦਸਤਾਰ ਸਿਖਲਾਈ ਅਤੇ ਦਸਤਾਰ ਕਿਰਦਾਰ ਲਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ,ਇਨ੍ਹਾਂ ਸਿਖਲਾਈ ਕੈਂਪਾਂ ਵਿਚ ਲੜੀ ਤਹਿਤ ਦਸਤਾਰ ਕਾਕਾ ਜੈਦੀਪ ਸਿੰਘ ਬਠਿੰਡਾ ਵਿਸ਼ੇਸ਼ ਤੌਰ ‘ਤੇ ਪਿੰਡ ਕਾਲਝਰਾਣੀ ਵਿਖੇ ਪੁੱਜੇ ਅਤੇ ਸਿੱਖ ਨੌਜਵਾਨ ਵੀਰਾਂ ਨੂੰ ਕੈਂਪ ਦੌਰਾਨ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।ਕੋਚ ਜੈਦੀਪ ਸਿੰਘ ਵਲੋਂ ਬਠਿੰਡਾ ਜਿਲ੍ਹੇ ਦੇ ਖੇਤਰਾਂ ਵਿਚ ਦਸਤਾਰ ਕਿਰਦਾਰ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ ਜਾ ਰਿਹਾ ਹੈ। ਕੈਂਪ ਵਿਚ 60 ਬੱਚਿਆਂ ਨੇ ਕਿਰਦਾਰ ਅਤੇ ਦਸਤਾਰ ਸਿਖਲਾਈ ਲਈ ਪਹੁੰਚ ਕੀਤੀ ਹੈ।ਇਸ ਕੈਂਪ ਲਈ ਜਿਥੇ ਸਟੱਡੀ ਸਰਕਲ ਦਾ ਸਹਿਯੋਗ ਹੈ ਉਥੇ ਹੀ ਗੁਰਮਤਿ ਸੇਵਾ ਲਹਿਰ ਅਤੇ ਪਿੰਡ ਵਾਸੀਆਂ ਵਲੋਂ ਵੀ ਵਿਸੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply